ਦਸ਼ਮੇਸ਼ ਵੈਲਫੇਅਰ ਕੌਂਸਲ ਵਲੋਂ ਭਲਕੇ ਛਬੀਲ ਅਤੇ ਲੰਗਰ ਦੌਰਾਨ ਵੰਡਿਆ ਜਾਵੇਗਾ ਬੂਟਿਆਂ ਦਾ ਪ੍ਰਸ਼ਾਦ

ਐਸ ਏ ਐਸ ਨਗਰ, 26 ਜੂਨ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਵਲੋਂ ਪ੍ਰਧਾਨ ਸ੍ਰ ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ 27 ਜੂਨ ਨੂੰ ਲਗਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਂੌਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਨੜਾ ਨੇ ਦੱਸਿਆ ਕਿ ਕੌਂਸਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਵਾਈ ਪੀ ਐਸ ਚੌਂਕ ਵਿਖੇ 27 ਜੂਨ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾਏ ਜਾ ਰਹੇ ਹਨ| ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਵੀ ਵੰਡੇ ਜਾਣਗੇ|

Leave a Reply

Your email address will not be published. Required fields are marked *