ਦਸ਼ਹਿਰਾ ਤੋਂ ਪਹਿਲਾਂ ਦਿੱਤਾ ਜਾਵੇ ਡੀ ਏ ਦਾ ਬਕਾਇਆ : ਪੈਨਸ਼ਨਰ ਯੂਨੀਅਨ

ਚੰਡੀਗੜ੍ਹ,11 ਅਕਤੂਬਰ (ਸ.ਬ.) ਪੰਜਾਬ ਪੈਨਸ਼ਨਰ ਯੂਨੀਅਨ ਇਕਾਈ ਚੰਡੀਗੜ੍ਹ ਦੀ ਮੀਟਿੰਗ ਪ੍ਰਧਾਨ ਸ੍ਰ. ਜਸਵੰਤ ਸਿੰਘ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੈਨਸ਼ਰਾਂ ਨੂੰ ਪੇਸ਼ ਸਮੱਸਿਆਵਾਂ ਉਪਰ ਵਿਚਾਰ ਚਰਚਾ ਕੀਤੀ ਗਈ|
ਯੂਨੀਅਨ ਦੇ ਪ੍ਰੈਸ ਸਕੱਤਰ ਸ੍ਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਡੀ ਏ ਦੀਆਂ ਬਕਾਇਆ 4 ਕਿਸ਼ਤਾਂ ਦਸ਼ਹਿਰਾ ਤੋਂ ਪਹਿਲਾਂ ਦਿੱਤੀਆਂ ਜਾਣ, 22 ਮਹੀਨਿਆਂ ਦਾ ਬਕਾਇਆ ਦਿਤਾ ਜਾਵੇ, ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ 2000ਰੁਪਏ ਕੀਤਾ ਜਾਵੇ| ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸ੍ਰੀ ਸੋਢੀ ਸਿੰਘ, ਜਨਰਲ ਸਕੱਤਰ ਸ੍ਰੀ ਅਵਤਾਰ ਸਿੰਘ ਸੇਖੋਂ, ਹਾਕਮ ਸਿੰਘ, ਗਿਆਨ ਸਿੰਘ ਨੇ ਵੀ ਸੰਬੋਧਨ ਕੀਤਾ| ਇਸ ਮੌਕੇ ਮਰਹੂਮ ਸਾਥੀ ਪਿਆਰਾ ਸਿੰਘ, ਇੰਸਪੈਕਟਰ ਕੇਸਰ ਸਿੰਘ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ|

Leave a Reply

Your email address will not be published. Required fields are marked *