ਦਸਤਾਰ ਮੁਹਿੰਮ ਨੂੰ ਵੱਡੇ ਪੱਧਰ ਉਪਰ ਚਲਾਇਆ ਜਾਵੇ : ਜਤਿੰਦਰਪਾਲ ਸਿੰਘ

ਐਸ ਏ ਐਸ ਨਗਰ, 21 ਅਪ੍ਰੈਲ (ਸ.ਬ.) ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਦਸਤਾਰ ਮੁਹਿੰਮ ਨੂੰ ਵੱਡੇ ਪੱਧਰ ਉਪਰ ਚਲਾਉਣ ਦੀ ਲੋੜ ਹੈ|
ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਦੁਨੀਆਂ ਦੇ ਕਈ ਮੁਲਕਾਂ ਵਿੱਚ ਸਿੱਖਾਂ ਵਲੋਂ ਦਸਤਾਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਰਾਹੀਂ ਗੋਰਿਆਂ ਦੇ ਵੀ ਪੱਗਾਂ ਬੰਨੀਆਂ ਜਾ ਰਹੀਆਂ ਹਨ ਅਤੇ ਉਹਨਾਂ ਨੂੰ ਸਿੱਖ ਧਰਮ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ|
ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾਂ ਵਲੋਂ ਪਿਛਲੇ ਸਮੇਂ ਦੌਰਾਨ ਬਹੁਤ ਵੱਡੇ ਪੱਧਰ ਉਪਰ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਚੁੱਕੇ ਹਨ ਜਿਹਨਾਂ ਵਿੱਚ ਗਰੀਬ ਬੱਚਿਆਂ ਨੂੰ ਮੁਫਤ ਦਸਤਾਰਾਂ ਵੀ ਵੰਡੀਆਂ ਜਾਂਦੀਆਂ ਸਨ| ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹਨਾਂ ਦੀ ਸੰਸਥਾ ਵਲੋਂ ਬੱਚਿਆਂ ਅਤੇ ਨੌਜਵਾਨਾਂ ਲਈ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ, ਜਿਹਨਾਂ ਵਿੱਚ ਬਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਬੰਨਣ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ|

Leave a Reply

Your email address will not be published. Required fields are marked *