ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਪੂਰੀ ਸ਼ਾਨੋ ਸ਼ੌਕਤ, ਸਤਿਕਾਰ ਅਤੇ ਸ਼ਰਧਾ ਨਾਲ ਮਨਾਉਣ ਦਾ ਫੈਸਲਾ


ਐਸ.ਏ.ਐਸ ਨਗਰ, 4 ਜਨਵਰੀ (ਸ.ਬ.) 20 ਜਨਵਰੀ ਨੂੰ ਮਣਾਏ ਜਾ ਰਹੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਵਿਸ਼ੇਸ਼ ਮੀਟਿੰਗ ਸ ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼ ਇੱਕ ਮੁਹਾਲੀ ਵਿਖੇ ਹੋਈ ਜਿਸ ਵਿਚ ਮੁਹਾਲੀ ਦੇ ਵੱਖ ਵੱਖ ਗੁਰਦੁਆਰਿਆਂ ਦੇ ਨੁਮਾਇੰਦੇ ਹਾਜ਼ਰ ਹੋਏ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ਬੜੀ ਸ਼ਾਨੋ ਸ਼ੌਕਤ ਨਾਲ ਸਤਿਕਾਰ ਅਤੇ ਸ਼ਰਧਾ ਨਾਲ ਮਨਾਇਆ ਜਾਵੇ। ਸਾਰੇ ਘਰਾਂ ਵਿਚ ਅਤੇ ਗੁਰਦੁਆਰਿਆਂ ਵਿਚ ਦੀਪਮਾਲਾ ਕੀਤੀ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਟਾਕੇ ਆਤਿਸ਼ਬਾਜ਼ੀ ਨਾ ਕੀਤੀ ਜਾਵੇ।
ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੋਹੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਦਿੱਲੀ ਵਿੱਚ ਕਿਸਾਨ ਅੰਦੋਲਨ ਲਈ ਜਿਨ੍ਹਾਂ ਗੁਰਦੁਆਰਿਆਂ ਜਾਂ ਧਾਰਮਿਕ ਸੰਸਥਾਵਾਂ ਨੇ ਸਹਾਇਤਾ ਦਿੱਤੀ ਹ,ੈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਛੜ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਸ ਪ੍ਰੀਤਮ ਸਿੰਘ, ਪ੍ਰਧਾਨ ਗੁਰਦੁਆਰਾ ਸਿੰਘ ਸਭਾ ਫੇਜ਼ ਇੱਕ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਕਿਸੇ ਗੁਰਦੁਆਰਾ ਸਾਹਿਬ ਜਾਂ ਧਾਰਮਿਕ ਸੰਸਥਾ ਵਿੱਚ ਕੋਈ ਵਿਸ਼ੇਸ਼ ਕੀਰਤਨ ਦਰਬਾਰ ਜਾਂ ਪ੍ਰੋਗਰਾਮ ਹੁੰਦਾ ਹੈ ਤਾਂ ਦੂਸਰੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਵੱਧ ਤੋਂ ਵੱਧ ਸੰਗਤ ਉਥੇ ਭੇਜਣੀ ਚਾਹੀਦੀ ਹੈ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਗੁਰਦੀਪ ਸਿੰਘ, ਜਰਨੈਲ ਸਿੰਘ, ਪਰਮਪਾਲ ਸਿੰਘ, ਇੰਦਰਜੀਤ ਸਿੰਘ, ਪ੍ਰੀਤਮ ਸਿੰਘ, ਅਮਰੀਕ ਸਿੰਘ, ਇਕਬਾਲ ਸਿੰਘ ਅਤੇ ਭਜਨ ਸਿੰਘ ਵੀ ਹਾਜਿਰ ਸਨ

Leave a Reply

Your email address will not be published. Required fields are marked *