ਦਸਮੇਸ਼ ਵੈਲਫੇਅਰ ਕੌਂਸਲ ਨੇ ਲੋੜਵੰਦ ਲੜਕੀ ਦੇ ਵਿਆਹ ਤੇ ਘਰੇਲੂ ਜ਼ਰੂਰਤਾਂ ਦਾ ਸਾਮਾਨ ਦਿੱਤਾ

ਐਸ ਏ ਐਸ ਨਗਰ, 21 ਜਨਵਰੀ (ਸ.ਬ.) ਦਸਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਇੱਕ ਲੋੜਵੰਦ ਲੜਕੀ ਦੇ ਵਿਆਹ ਮੌਕੇ ਫਰਨੀਚਰ ਅਤੇ ਹੋਰ ਘਰੇਲੂ ਜ਼ਰੂਰਤ ਦੀਆਂ ਵਸਤਾਂ ਦਿੱਤੀਆਂ ਗਈਆਂ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਸ੍ਰ. ਗੁਰਚਰਨ ਸਿੰਘ ਨੰਨੜ੍ਹਾ ਨੇ ਦੱਸਿਆ ਕਿ ਕੌਂਸਲ ਵੱਲੋਂ ਪਹਿਲਾਂ ਵੀ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਂਦਾ ਹੈ ਅਤੇ ਕੌਂਸਲ ਦੇ ਮੈਂਬਰ ਹਮੇਸ਼ਾਂ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦੇ ਹਨ|
ਇਸ ਮੌਕੇ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ. ਬਲਬੀਰ ਸਿੰਘ ਭੰਮਰਾ, ਸ੍ਰ ਪ੍ਰਦੀਪ ਸਿੰਘ ਭਾਰਜ, ਸ੍ਰ. ਕੰਵਰਦੀਪ ਸਿੰਘ ਮਣਕੂ ਕੈਸ਼ੀਅਰ, ਸ੍ਰ ਗੁਰਪ੍ਰੀਤ ਸਿੰਘ ਗਾਹਲਾ, ਸ੍ਰ ਡੀ.ਐਸ ਭਾਟੀਆ, ਸ੍ਰੀ ਮਨਫੂਲ, ਸ੍ਰੀ ਰਾਮ ਰਤਨ ਸੈਂਭੀ, ਸ੍ਰ ਲਖਵੀਰ ਸਿੰਘ ਮਣਕੂ, ਸ੍ਰ ਹਰਭਜਨ ਸਿੰਘ, ਸੰਤ ਕਰਤਾਰ ਸਿੰਘ ਅਤੇ ਸ੍ਰ. ਦਰਸ਼ਨ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਸੱਜਣ ਹਾਜਰ ਸਨ|

Leave a Reply

Your email address will not be published. Required fields are marked *