ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਬੀਬੀ ਜਗਰੂਪ ਕੌਰ ਖਾਲਸਾ (ਜਲੰਧਰ ਵਾਲੀਆਂ ਬੀਬੀਆਂ) ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਉਸ ਸਮੇਂ ਦੇ ਜ਼ਾਲਮ ਹੁਕਮਰਾਨ ਮੱਸਾ ਰੰਘੜ, ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਪਵਿੱਤਰਤਾ ਭੰਗ ਕੀਤੀ ਸੀ, ਦਾ ਸਿਰ ਵੱਢ ਕੇ ਭਾਈ ਸੁੱਖਾ ਸਿੰਘ ਅਤੇ ਭਾਈ ਮਹਿਤਾਬ ਸਿੰਘ ਵੱਲੋਂ ਨੇਜੇ ਤੇ ਟੰਗ ਕੇ ਲਿਆਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ| ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ, ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਕਥਾ ਵਿਚਾਰ ਰਾਹੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦੱਸਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਬਿਕਰਮਜੀਤ ਸਿੰਘ ਜੀ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰਪਾਲ ਸਿੰਘ, ਭਾਈ ਬਹਾਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਕਸ਼ਮੀਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਹਰਜੀਤ ਸਿੰੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ , ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|

Leave a Reply

Your email address will not be published. Required fields are marked *