ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਐਸ ਏ ਐਸ ਨਗਰ, 19 ਸਤੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਜਿੰਦਰ ਸਿੰਘ ਬਗੀਚਾ ਭਾਈ ਰੂਪਾ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ ਛੇਵੇ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ ਉਨ੍ਹਾਂ ਨੇ ਬਾਬਾ ਬੁੱਢਾ ਜੀ ਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੀਰੀ ਅਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਵਾਉਣ ਦੇ ਪ੍ਰਸੰਗ ਵੀ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਵਾਇਆ|
ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ, ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਭਾਈ Tਕਾਰ ਸਿੰਘ ਦੇ ਰਾਗੀ ਜਥੇ ਨੇ ਆਪਣੈ ਰਸ ਭਿਨੇ ਕੀਰਤਨ ਰਾਂਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਬੀਬੀ ਬਲਵਿੰਦਰ ਕੌਰ ਖਹਿਰਾ ਅਤੇ ਲੁਧਿਆਣੇ ਵਾਲੀਆਂ ਬੀਬੀਆਂ ਦਾ ਪੰਥਕ ਢਾਡੀ ਜੱਥਾ, ਜੱਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਬਹਾਦਰ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਮਹਿੰਦਰਪਾਲ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਦੇਵ ਸਿੰਘ ਸੁੱਖਾ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ , ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *