ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਐਸ ਏ ਐਸ ਨਗਰ, 6 ਅਪ੍ਰੈਲ (ਸ.ਬ.)ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਸ਼ੁਭ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨਾਂ ਦੁਆਰਾ ਇਸ ਅਸਥਾਨ ਤੇ ਦਿਤੀ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ| ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ,  ਸ੍ਰੀ ਦਰਬਾਰ ਸਾਹਿਬ ਅ੍ਰਮ੍ਰਿਤਸਾਰ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਗਿਆਨੀ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ| ਇਸ ਤੋਂ ਇਲਾਵਾ ਭਾਈ ਅਮਰ ਸਿੰਘ ਅਣਖੀ ਦਾ ਪੰਥਕ ਢਾਡੀ ਜੱਥਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਬਲਜੀਤ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਮਨਜੀਤ ਸਿੰਘ, ਭਾਈ ਗੁਰਿੰਦਰ ਸਿੰਘ , ਭਾਈ ਕਸ਼ਮੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ , ਭਾਈ ਹਰਬਖਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ  ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|
ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ| ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *