ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ


ਐਸ਼ਏ 24 ਦਸੰਬਰ (ਸ.ਬ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰ ਸਿੰਘ ਨੂਰ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਅਤੇ ਬਾਬਾ ਫਤਿਹ ਸਿੰਘ ਜੀ ਵਲੋ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮਿ੍ਰਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼ੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮਿ੍ਰਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮਿ੍ਰਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਸੁਖਵਿੰਦਰ ਸਿੰਘ ਸ੍ਰੀਨਗਰ ਵਾਲੇੇ, ਬੀਬੀ ਕੰਵਲਜੀਤ ਕੌਰ ਮਸਕੀਨ ਮਾਰਕੰਡੇ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮਿ੍ਰਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਰਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 31 ਦਸੰਬਰ ਨੂੰ ਸਵੇਰੇ 9 ਵਜੇ ਤੋਂ ਰਾਤ 12 ਵਜੇ ਤੱਕ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀ ਯਾਦ ਵਿੱਚ ਵਿਸ਼ੇਸ਼ ਗੁਰਮੀਤ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

Leave a Reply

Your email address will not be published. Required fields are marked *