ਦਸਵੀਂ ਦੀ ਅਨੁਪੂਰਕ ਪ੍ਰੀਖਿਆ ਦੌਰਾਨ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ

ਐਸ.ਏ.ਐਸ.ਨਗਰ, 23 ਜੂਨ (ਸ.ਬ.) ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈ.ਏ.ਐਸ. ਜ਼ਿਲ੍ਹਾ ਮੈਜਿਸਟਰੈਟ ਸਾਹਿਬਜਾਦਾ ਅਜੀਤ ਨਗਰ ਨੇ ਜ਼ਿਲ੍ਹੇ ਵਿੱਚ ਦਸਵੀਂ ਸ੍ਰੇਣੀ ਦੀ ਅਨੁਪੂਰਕ ਪ੍ਰੀਖਿਆ 24 ਜੂਨ ਤੋਂ 06 ਜੁਲਾਈ ਤੱਕ ਹੋਣੀ ਨਿਯਤ ਹੋਈ ਹੈ| ਪ੍ਰੀਖਿਆਵਾਂ ਦੇ ਸਮੇਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਦੀ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਿਸ਼ਚਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪ੍ਰੀਖਿਆ ਵਾਲੇ ਦਿਨਾਂ ‘ਚ 06 ਜੁਲਾਈ ਤੱਕ ਪ੍ਰੀਖਿਆਰਥੀਆਂ ਦੇ ਮਾਤਾ-ਪਿਤਾ, ਰਿਸ਼ਤੇਦਾਰਾਂ ਅਤੇ ਆਮ ਜਨਤਾ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ|  ਸੰਯੁਕਤ ਸਕੱਤਰ (ਪ੍ਰੀਖਿਆਵਾਂ), ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਿਖੇ ਪੱਤਰ ਅਨੁਸਾਰ  ਦਸਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ 24 ਜੂਨ ਤੋਂ 06 ਜੁਲਾਈ 2017  ਤੱਕ ਜ਼ਿਲ੍ਹਾ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਵਿੱਚ  ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ  ਹੋਣੀ ਨਿਯਤ ਹੋਈ ਹੈ| ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਂ  ਕੇਂਦਰਾਂ ਦੇ ਆਲੇ-ਦੁਆਲੇ ਅਣਚਾਹੇ ਵਿਅਕਤੀ ਆਦਿ ਇੱਕਠੇ ਹੋ ਜਾਂਦੇ ਹਨ| ਜੋ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚ ਕੇ ਪ੍ਰੀਖਿਆ ਦੀ ਪਵਿੱਤਰਤਾਂ ਅਤੇ ਅਨੁਸ਼ਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ| ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ| ਇਸ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ| ਇਹ ਹੁਕਮ 06 ਜੁਲਾਈ ਤੱਕ ਲਾਗੂ ਰਹਿਣਗੇ|

Leave a Reply

Your email address will not be published. Required fields are marked *