ਦਸਵੀਂ ਦੇ ਵਿਦਿਆਰਥੀ ਨੇ ਪ੍ਰਿੰਸੀਪਲ ਨੂੰ ਮਾਰੀ ਗੋਲੀ

ਲਖਨਊ, 30 ਅਗਸਤ (ਸ.ਬ.) ਉਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਵਿੱਚ ਦਸਵੀਂ ਦੇ ਵਿਦਿਆਰਥੀ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਗੋਲੀ ਮਾਰੇ ਜਾਣ ਦੀ ਖ਼ਬਰ ਮਿਲੀ ਹੈ| ਜਾਣਕਾਰੀ ਅਨੁਸਾਰ, ਕਿਸੇ ਲੜਾਈ- ਝਗੜੇ ਤੋਂ ਬਾਅਦ ਇਸ ਵਿਦਿਆਰਥੀ ਦੇ ਸਕੂਲ ਆਉਣ ਤੇ ਪ੍ਰਿੰਸੀਪਲ ਵੱਲੋਂ 15 ਦਿਨ ਦੀ ਪਾਬੰਦੀ ਲਗਾਈ ਗਈ ਸੀ | ਪਾਬੰਦੀ ਦੇ ਬਾਵਜੂਦ ਜਦ ਉਸ ਵਿਦਿਆਰਥੀ ਨੂੰ ਪ੍ਰਿੰਸੀਪਲ ਨੇ ਸਕੂਲ ਵਿੱਚ ਦਾਖਲ ਹੋਣ ਤੋਂ ਰੋਕਿਆ ਤਾਂ ਇਸ ਤੋਂ ਨਾਰਾਜ਼ ਉਹ ਵਿਦਿਆਰਥੀ ਪ੍ਰਿੰਸੀਪਲ ਨੂੰ ਗੋਲੀ ਮਾਰ ਕੇ ਭੱਜ ਗਿਆ| ਜ਼ਖਮੀ ਹੋਏ ਪ੍ਰਿੰਸੀਪਲ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ| ਮੌਕੇ ਉਤੇ ਪਹੁੰਚੀ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਵਿਦਿਆਰਥੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *