ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਮਾਘੀ ਸਬੰਧੀ ਧਾਰਮਿਕ ਸਮਾਗਮ

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਛੱਜੂ ਮਾਜਰਾ ਚੌਂਕ ਵਿਖੇ ਇਲਾਕੇ ਦੀ ਸਮੂਹ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਮਾਘੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ| ਸਵੇਰੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠਾਂ ਦੇ ਭੋਗ ਉਪਰੰਤ ਰਾਗੀ ਭਾਈ ਗਗਨਦੀਪ ਸਿੰਘ ਵੱਲੋਂ ਕੀਰਤਨ ਅਤੇ ਕਥਾ ਵਾਚਕ ਭਾਈ ਰਾਜਵਿੰਦਰ ਸਿੰਘ ਵੱਲੋਂ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ|
ਗੁਰਦੁਆਰਾ ਸਾਹਿਬ ਦੇ ਗਰੰਥੀ ਨੇ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾਂ ਲਈ ਅਰਦਾਸ ਕੀਤੀ| ਸਮਾਗਮ ਵਿੱਚ ਸਮੂਹ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ| ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਵਿੱਚ ਬੀਬੀਆਂ ਅਤੇ ਹੋਰ ਸੰਗਤ ਨੇ ਲੰਗਰ ਦੀ ਸੇਵਾ ਕੀਤੀ|
ਇਸ ਮੌਕੇ ਫਰੀ ਹੋਮੀTਪੈਥੀ ਕੈਂਪ ਵੀ ਲਗਾਇਆ ਗਿਆ| ਇਸ ਮੌਕੇ ਕੁਲਦੀਪ ਸਿੰਘ, ਰਣਜੀਤ ਸਿੰਘ ਧਾਲੀਵਾਲ, ਮੇਜਰ ਸਿੰਘ, ਦਲਬੀਰ ਸਿੰਘ, ਸੁਖਵਿੰਦਰ ਸਿੰਘ, ਸਰਦੇਵ ਸਿੰਘ ਸਾਹਦੜਾ, ਰਵਿੰਦਰ ਸਿੰਘ, ਹਰਦੀਪ ਸਿੰਘ ਅਤੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ |

Leave a Reply

Your email address will not be published. Required fields are marked *