ਦਸ਼ਹਿਰੇ ਮੌਕੇ ਰਾਵਣ ਦੀ ਥਾਂ ਮੋਦੀ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਸਾੜਣਗੇ ਕਿਸਾਨ


ਪਟਿਆਲਾ, 22 ਅਕਤੂਬਰ (ਬਿੰਦੂ ਸ਼ਰਮਾ) ਕਿਸਾਨ ਮਜ਼ਦੂਰ ਸੰਘਰਸ਼ ਪਾਰਟੀ ਪੰਜਾਬ ਨੇ ਦੁਸਹਿਰੇ ਮੌਕੇ ਰਾਵਣ ਦੀ ਥਾਂ ਮੋਦੀ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ| ਇਕ ਬਿਆਨ ਵਿੱਚ ਪਾਰਟੀ ਦੇ  ਸੂਬਾ ਪ੍ਰਧਾਨ ਸ੍ਰ. ਜਗਸੀਰ ਸਿੰਘ ਕਰੜਾ ਨੇ  ਕਿਹਾ ਕਿ ਪੰਜਾਬ ਦੇ  ਕਿਸਾਨਾਂ ਵਲੋਂ ਮੋਦੀ ਸਰਕਾਰ ਵਲੋਂ ਧੱਕੇ ਨਾਲ ਲਾਗੂ ਕੀਤੇ ਨਵਂੇ ਕਿਸਾਨ ਤੇ ਮਜ਼ਦੂਰ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ  ਕਿਸਾਨਾਂ ਤੇ ਮਜ਼ਦੂਰਾਂ ਵਲੋਂ ਇਸ ਵਾਰ ਦੁਸਹਿਰੇ ਤੇ ਮਹਾਤਮਾ ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕਿਸਾਨਾਂ ਤੇ ਮਜ਼ਦੂਰਾਂ ਦੇ ਦੁਸ਼ਮਣ ਨਰਿੰਦਰ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜੇ ਜਾਣਗੇ|
ਉਹਨਾਂ  ਕਿਹਾ ਕਿ ਮੋਦੀ ਸਰਕਾਰ ਵਲੋ ਦੇਸ਼ ਦੇ ਅੰਬਾਨੀ ਤੇ ਅਡਾਨੀ ਨਾਲ ਮਿਲ ਕੇ ਧੱਕੇ ਨਾਲ ਲਾਗੂ ਕੀਤੇ ਕਿਸਾਨ ਤੇ ਮਜ਼ਦੂਰ ਮਾਰੂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬੀਆਂ ਦੇ ਦਿਲਾਂ ਵਿੱਚ ਨਫਰਤ ਦੀ ਅੱਗ ਜਲ ਰਹੀ ਚੁੱਕੀ ਹੈ| ਉਹਨਾਂ ਕਿਹਾ ਜੇ ਮੋਦੀ ਸਰਕਾਰ ਨੇ ਧੱਕੇ ਨਾਲ ਲਾਗੂ ਕੀਤੇ ਨਵੇਂ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਨਾ ਕੀਤੇ ਤਾਂ ਪੰਜਾਬ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਦਿਲਾਂ ਦੀ ਇਹ ਅੱਗ ਮੋਦੀ ਸਰਕਾਰ ਦਾ ਤਖਤਾ ਪਲਟ            ਦੇਵੇਗੀ|
ਉਨ੍ਹਾਂ  ਕਿਹਾ ਕਿ ਪੰਜਾਬੀਆਂ ਵਲੋਂ ਭਾਜਪਾ ਦੇ ਸਾਰੇ ਲੀਡਰਾਂ ਦਾ ਬਾਈਕਾਟ ਕੀਤਾ ਗਿਆ ਹੈ| ਭਾਜਪਾ ਦੇ ਕਿਸੇ ਵੀ ਲੀਡਰ ਨੂੰ ਪੰਜਾਬ ਦੇ ਕਿਸੇ ਵੀ ਪਿੰਡ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ| ਜਦੋਂ ਤੱਕ ਮੋਦੀ ਸਰਕਾਰ ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਨਹੀ ਕਰਦੀ ਤਦ ਤੱਕ ਕਿਸਾਨਾਂ ਤੇ ਮਜ਼ਦੂਰਾਂ ਦੀ ਇਹ ਜੰਗ ਮੋਦੀ ਸਰਕਾਰ ਵਿਰੁੱਧ ਜਾਰੀ ਰਹੇਗੀ| 

Leave a Reply

Your email address will not be published. Required fields are marked *