ਦਸੂਹਾ ਨੇੜੇ ਵਾਪਰਿਆ ਭਿਆਨਕ ਹਾਦਸਾ, 2 ਵਿਅਕਤੀਆ ਦੀ ਮੌਤ, 4 ਜ਼ਖਮੀ

ਦਸੂਹਾ, 10 ਮਾਰਚ (ਸ.ਬ.) ਦਸੂਹਾ ਨੇੜੇ ਟੱਰਕ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ| ਇਸ ਹਾਦਸੇ ਵਿੱਚ 2 ਵਿਅਕਤੀਆਂ ਦੀ ਮੌਕੇ ਤੇ ਮੌਤ ਹੋ ਗਈ ਜਦਕਿ 4 ਦੇ ਕਰੀਬ ਲੋਕ ਜ਼ਖਮੀ ਹੋਣ ਦੀ ਖਬਰ ਮਿਲੀ ਹੈ| ਜ਼ਖਮੀਆਂ ਨੂੰ ਉਥੇ ਮੌਜੂਦ ਲੋਕਾਂ ਵੱਲੋਂ ਨੇੜੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ|
ਉਥੇ ਹੀ ਸੂਚਨਾ ਪਾ ਕੇ ਮੌਕੇ ਤੇ ਪਹੁੰਚੀ ਸਬੰਧਤ ਪੁਲੀਸ ਵੱਲੋਂ ਹਾਦਸੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ| ਜ਼ਖਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਇਨ੍ਹਾਂ ਵਿੱਚੋਂ ਇਕ ਨੂੰ ਜਲੰਧਰ ਤੇ ਇਕ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ ਹੈ|

Leave a Reply

Your email address will not be published. Required fields are marked *