ਦਸੂਹਾ ਵਿੱਚ ਪਿਓ-ਪੁੱਤ ਵੱਲੋਂ ਖੁਦਕੁਸ਼ੀ

ਦਸੂਹਾ, 20 ਫਰਵਰੀ (ਸ.ਬ.) ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਓ-ਪੁੱਤਰ ਨੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫ਼ ਨਾ ਕਰਨ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਦੋਵੇਂ ਮ੍ਰਿਤਕ ਕਿਸਾਨਾਂ ਦੀ ਪਛਾਣ ਨੰਬਦਰਾਰ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਿਓ-ਪੁੱਤ ਵੱਲੋਂ ਲਿਖੇ ਗਏ ਸੁਸਾਈਟ ਨੋਟ ਵਿੱਚ ਲਿਖਿਆ ਗਿਆ ਹੈ ਮੋਦੀ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਧੱਕੇ ਖਾ ਰਹੇ ਹਨ ਅਤੇ ਸਰਕਾਰ ਕਿਸਾਨਾਂ ਨੂੰ ਬਰਬਾਦ ਕਰ ਰਹੀ ਹੈ। ਇਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ। ਇਸ ਦੇ ਨਾਲ ਹੀ ਇਹ ਵੀ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਕਰਜ਼ੇ ਮੁਆਫ਼ ਨਹੀਂ ਕੀਤੇ ਹਨ। ਸਾਡੀ ਇਕ ਏਕੜ ਦੀ ਜ਼ਮੀਨ ਹੈ, ਸਾਡਾ ਕਰਜ਼ਾ ਵੀ ਮੁਆਫ ਨਹੀਂ ਹੋਇਆ। ਜਿਸ ਕਰਕੇ ਉਹ ਖ਼ੁਦਕੁਸ਼ੀ ਕਰ ਰਹੇ ਹਨ। ਦੋਵੇਂ ਕਿਸਾਨਾਂ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਪਈ ਹੈ।

Leave a Reply

Your email address will not be published. Required fields are marked *