ਦਿਆਲ ਸਿੰਘ ਕਾਲਜ ਮਾਮਲੇ ਵਿਚ ਪੰਜਾਬ ਭਾਜਪਾ ਪੰਜਾਬੀਆਂ ਦੇ ਹੱਕ ਵਿਚ ਖੜੀ ਹੋਵੇ : ਪਰਮਜੀਤ ਸਿੰਘ ਕਾਹਲੋਂ

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਦਿੱਲੀ ਦੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਿਆ ਜਾਣਾ ਬਹੁਤ ਹੀ ਗਲਤ ਹੈ, ਇਸ ਕਾਲਜ ਦਾ ਨਾਮ ਬਦਲਣ ਨੂੰ ਪੰਜਾਬੀ ਕਦੇ ਵੀ ਸਹਿਣ ਨਹੀਂ ਕਰਨਗੇ-ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ. ਪਰਮਜੀਤ ਸਿੰਘ ਕਾਹਲੋਂ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਜਿਲਾ ਮੁਹਾਲੀ ਸ਼ਹਿਰੀ ਨੇ ਇਕ ਬਿਆਨ ਵਿਚ ਕੀਤਾ|
ਸ੍ਰ. ਕਾਹਲੋਂ ਨੇ ਕਿਹਾ ਕਿ ਸ੍ਰ. ਦਿਆਲ ਸਿੰਘ ਬਹੁਤ ਵੱਡੇ ਵਿਦਿਆ ਦਾਨੀ ਸਨ, ਉਹਨਾਂ ਨੇ ਆਪਣੇ ਕੋਲੋਂ ਪੈਸੇ ਖਰਚ ਕੇ ਅਨੇਕਾਂ ਹੀ ਕਾਲਜ ਬਣਵਾਏ ਸਨ ਅਤੇ ਵਿਦਿਆ ਦੀ ਲਹਿਰ ਚਲਾਈ ਸੀ| ਪਾਕਿਸਤਾਨ ਵਿਚ ਸ੍ਰ. ਦਿਆਲ ਸਿੰਘ ਦੀਆਂ ਯਾਦਗਾਰਾਂ ਨੂੰ ਉਸੇ ਤਰ੍ਹਾਂ ਹੀ ਰਖਿਆ ਗਿਆ ਹੈ, ਪਰ ਭਾਰਤ ਵਿੱਚ ਦਿਆਲ ਸਿੰਘ ਦੇ ਨਾਮ ਨਾਲ ਜੁੜੀ ਯਾਦਗਾਰ ਦਿਆਲ ਸਿੰਘ ਕਾਲਜ ਦਾ ਨਾਮ ਬਦਲਿਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ|
ਉਹਨਾਂ ਕਿਹਾ ਕਿ ਇਸ ਮਾਮਲੇ ਉਪਰ ਪੰਜਾਬ ਭਾਜਪਾ ਨੂੰ ਵੀ ਪੰਜਾਬੀਆਂ ਦੇ ਹੱਕ ਵਿੱਚ ਖੜਨਾ ਚਾਹੀਦਾ ਹੈ ਅਤੇ ਦਿਆਲ ਸਿੰਘ ਕਾਲਜ ਦਾ ਨਾਮ ਬਦਲਣ ਦੀ ਕਾਰਵਾਈ ਦਾ ਵਿਰੋਧ ਕਰਨਾ ਚਾਹੀਦਾ ਹੈ|

Leave a Reply

Your email address will not be published. Required fields are marked *