ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਪੋਸਟਰ ਜਾਰੀ

ਚੰਡੀਗੜ੍ਹ, 25 ਅਗਸਤ (ਸ.ਬ.) ਪੰਜਾਬ ਦੇ ਮਸ਼ਹੂਰ ਗਾਇਕ ਦਲਜੀਤ ਦੁਸਾਂਝ ਨੇ ਆਪਣੀ ਅਗਾਮੀ ਨਵੀਂ ਪੰਜਾਬੀ ਫ਼ਿਲਮ ‘ਛੜਾ’ ਦੇ ਪਹਿਲੇ ਪੋਸਟਰ ਦੀ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ| ਫ਼ਿਲਮ ਵਿੱਚ ਦਲਜੀਤ ਦੁਸਾਂਝ ਨਾਲ ਮੁੱਖ ਅਭਿਨੇਤਰੀ ਵਜੋਂ ਨੀਰੂ ਬਾਜਵਾ ਨਜ਼ਰ ਆਵੇਗੀ| ਏ ਐਂਡ ਏ ਅਡਵਾਈਜ਼ਰ ਤੇ ਭਾਰਤ ਫਿਲਮਜ਼ ਦੇ ਬੈਨਰ ਹੇਠ ਬਨਣ ਜਾ ਰਹੀ ਇਸ ਫ਼ਿਲਮ ਦੇ ਨਿਰਮਾਤਾ ਅਤੁੱਲ ਭੱਲਾ, ਅਮਿਤ ਭੱਲਾ, ਅਨੁਰਾਗ ਸਿੰਘ, ਅਮਨ ਗਿੱਲ ਅਤੇ ਪਵਨ ਗਿੱਲ ਹੋਣਗੇ| ਜਗਦੀਪ ਸਿੰਘ ਸਿੱਧੂ ਦੇ ਨਿਰਦੇਸ਼ਨ ਹੇਠ ਬਨਣ ਜਾ ਰਹੀ ਇਸ ਫਿਲਮ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ|

Leave a Reply

Your email address will not be published. Required fields are marked *