ਦਿਲਪ੍ਰੀਤ ਕੌਰ ਵਾਲੀਆ ਵਲੋਂ ਚੋਣ ਪ੍ਰਚਾਰ ਤੇਜ

ਐਸ਼ਏyਐਸ਼ਨਗਰ, 26 ਜਨਵਰੀ (ਸ਼ਬy) ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ 23 ਤੋਂ ਆਜਾਦ ਗਰੁੱਪ ਵਲੋਂ ਚੋਣ ਲੜ ਰਹੇ ਉਮੀਦਵਾਰ ਦਿਲਪ੍ਰੀਤ ਕੌਰ ਵਾਲੀਆ ਵਲੋਂ ਆਪਣਾ ਚੋਣ ਪ੍ਰਚਾਰ ਤੇਜ ਕਰਦਿਆਂ ਆਪਣੇ ਵੱਡੀ ਗਿਣਤੀ ਸਮਰਥਕਾਂ ਦੇ ਨਾਲ ਲੋਕਾਂ ਦੇ ਘਰੋ ਘਰੀ ਜਾ ਕੇ ਚੋਣ ਪ੍ਰਚਾਰ ਤੇਜ ਕਰ ਦਿੱਤਾ ਗਿਆ ਹੈ। ਇਸ ਦੌਰਾਨ ਦਿਲਪ੍ਰੀਤ ਕੌਰ ਵਾਲੀਆ ਦੇ ਪਤੀ ਅਤੇ ਇਸ ਵਾਰਡ ਦੇ ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ ਵੀ ਉਹਨਾਂ ਦੇ ਨਾਲ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ ਅਤੇ ਉਹਨਾਂ ਨੂੰ ਵੋਟਰਾਂ ਦਾ ਭਰਵਾਂ ਸਮਰਥਨ ਹਾਸਿਲ ਹੋ ਰਿਹਾ ਹੈ।

ਇਸ ਮੌਕੇ ਦਿਲਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਸzy ਗੁਰਮੀਤ ਸਿੰਘ ਵਾਲੀਆ ਵਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਇਆ ਗਿਆ ਹੈ ਅਤੇ ਉਹ ਵਿਕਾਸ ਦੇ ਮੁੱਦੇ ਤੇ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਉਹ ਲੋਕਾਂ ਦੇ ਘਰੋ ਘਰੀ ਜਾ ਕੇ ਉਹਨਾਂ ਨਾਲ ਨਿੱਜੀ ਤੌਰ ਤੇ ਮਿਲ ਰਹੇ ਹਨ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਵਾਰਡ ਵਾਸੀ ਉਹਨਾਂ ਤੇ ਭਰੋਸਾ ਕਰਕੇ ਉਹਨਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣਗੇ।

Leave a Reply

Your email address will not be published. Required fields are marked *