ਦਿੜ੍ਹਬਾ ਵਿਖੇ ਕਬੱਡੀ ਕੱਪ ਅਤੇ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਭਲਕੇ

ਸੰਗਰੂਰ 12 ਫਰਵਰੀ (ਸ.ਬ.) ਸੋਸ਼ਲ ਯੂਥ ਸਪੋਰਟਸ ਕਲੱਬ ਵੱਲੋਂ 45ਵਾਂ ਸ਼ਹੀਦ ਬਚਨ ਸਿੰਘ ਅੰਤਰਰਾਸ਼ਟਰੀ ਦਿੜ੍ਹਬਾ ਕਬੱਡੀ ਕੱਪ, ਦਿੜ੍ਹਬਾ ਖੇਡ ਸਟੇਡੀਅਮ ਵਿਖੇ 13 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਬੁਲਾਰੇ ਨੇ ਦੱਸਿਆ ਕਿ ਐਨ. ਆਰ. ਆਈ ਕਮਿਸ਼ਨ ਪੰਜਾਬ ਦੇ ਮੈਂਬਰ ਕਰਨ ਘੁਮਾਣ ਕੈਨੇਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਕਬੱਡੀ ਕਪ ਵਿੱਚ ਦੇਸ਼ ਭਰ ਤੋਂ ਨਾਮੀ ਅਕੈਡਮੀਆਂ ਅਤੇ ਇੰਟਰਨੈਸ਼ਨਲ ਖਿਡਾਰੀ ਪਹੁੰਚ ਰਹੇ ਹਨ| ਇਸ ਮੌਕੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਹੋਣਗੇ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕਰਨਗੇ| ਇਸ ਦੇ ਨਾਲ ਹੀ ਦਰਸ਼ਕਾਂ ਦੇ ਮਨੋਰੰਜਨ ਲਈ ਮਸ਼ਹੂਰ ਗਾਇਕ ਬੱਬੂ ਮਾਨ ਦਾ ਖੁੱਲ੍ਹਾ ਅਖਾੜਾ ਵੀ ਲੱਗੇਗਾ|

Leave a Reply

Your email address will not be published. Required fields are marked *