ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
ਐਸ ਏ ਐਸ ਨਗਰ, 23 ਦਸੰਬਰ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਯੂਨੀਅਨ ਵਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਲਈ ਇਸਤੋਂ ਵੱਧ ਸ਼ਰਮ ਦੀ ਗੱਲ ਕੀ ਹੋ ਸਕਦੀ ਹੈ ਕਿ ਕਿਸਾਨ ਦਿਵਸ ਮੌਕੇ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਾਂ ਅਤੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਦੇਣ ਲਈ ਮਜਬੂਰ ਹਾਂ। ਉਹਨਾਂ ਮੰਗ ਕੀਤੀ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਤੁਰੰਤ ਨੌਕਰੀ ਦਿੱਤੀ ਜਾਵੇ।
ਇਸ ਮੌਕੇ ਯੂਨੀਅਨ ਆਗੂ ਸ਼ਿਆਮ ਨਾਡਾ, ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ, ਸਾਹਬ ਸਿੰਘ ਮੌਲੀ, ਸ਼ਿਆਮ ਲਾਲ ਝੂਰਹੇੜੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਗੋਲਡੀ ਮਹਿਦੂਦਾਂ ਆਦਿ ਹਾਜ਼ਰ ਸਨ।