ਦਿੱਲੀ ਟਰੈਕਟਰ ਪਰੇਡ ਤੋਂ ਵਾਪਸ ਪਰਤੇ ਰਹੇ ਕਿਸਾਨ ਦੀ ਸੜਕ ਹਾਦਸੇ ਵਿੱਚ ਮੌਤ
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਸ.ਬ.) ਦਿੱਲੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋ ਕੇ ਆਪਣੇ ਟਰੈਕਟਰ ਤੇ ਵਾਪਸ ਪਰਤੇ ਰਹੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦੇ ਨੌਜਵਾਨ ਦੀ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਯਾਦਵਿੰਦਰ ਸਿੰਘ ਜਿਸ ਦੀ ਉਮਰ 24 ਸਾਲ ਸੀ। ਮ੍ਰਿਤਕ ਆਪਣੇ ਮਾਂ-ਬਾਪ ਦਾ ਇਕਲੌਤਾ ਪੁੱਤਰ ਸੀ। ਇਸ ਦੇ ਟਰੈਕਟਰ ਦੀ ਇਕ ਕੈਂਟਰ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਇਹ ਹਾਦਸਾ ਹਰਿਆਣਾ ਦੇ ਹਿਸਾਰ ਨੇੜੇ ਹੋਇਆ।