ਦਿੱਲੀ ਤੋਂ ਵਾਪਸੀ ਵੇਲੇ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਲਈ ਮੁਆਵਜੇ ਦੀ ਮੰਗ

ਐਸ ਏ ਐਸ ਨਗਰ, 15 ਦਸੰਬਰ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਨੇ ਮੰਗ ਕੀਤੀ ਹੈ ਕਿ ਦਿੱਲੀ ਤੋਂ ਵਾਪਸੀ ਵੇਲੇ ਹਾਦਸੇ ਕਾਰਨ ਮੌਤ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜੇ ਦਾ ਐਲਾਨ ਕੀਤਾ ਜਾਵੇ| 
ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਇਸ ਸੰਬੰਧੀ ਪੰਜਾਬ ਸਰਕਾਰ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ ਤੇ ਗੰਭੀਰ ਜ਼ਖ਼ਮੀ ਕਿਸਾਨਾਂ ਦਾ ਮੁਫਤ ਇਲਾਜ ਕੀਤਾ ਜਾਵੇ| ਉਹਨਾਂ ਮੰਗ ਕੀਤੀ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ|

Leave a Reply

Your email address will not be published. Required fields are marked *