ਦਿੱਲੀ ਧਰਨੇ ਤੋਂ ਵਾਪਿਸ ਘਰ ਆ ਕੇ ਧੌਲਾ ਦੇ ਕਿਸਾਨ ਵੱਲੋਂ ਖੁਦਕੁਸ਼ੀ

ਬਰਨਾਲਾ, 11 ਜਨਵਰੀ (ਸ.ਬ.) ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ (45) ਵਲੋਂ ਦਿੱਲੀ ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਿਰਮਲ ਸਿੰਘ ਭਾਕਿਯੂ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਖ਼ੁਦਕੁਸ਼ੀ ਕਰ ਲਈ। ਮਿ੍ਰਤਕ ਕਿਸਾਨ ਆਪਣੇ ਪਿੱਛੇ ਸੁਪਤਨੀ ਅਤੇ ਦੋ ਬੱਚੇ ਲੜਕਾ ਅਤੇ ਲੜਕੀ ਛੱਡ ਗਿਆ ਹੈ। ਭਕਿਯੂ ਇਕਾਈ ਧੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮਿ੍ਰਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *