ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ ਵਿੱਚ ਮੌਤ

ਟਾਂਡਾ, 16 ਦਸੰਬਰ (ਸ.ਬ.) ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਆਈ. ਟੀ. ਟੀਮ ਦੇ ਸਰਕਲ ਪ੍ਰਧਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ|
ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਸਤੌਰ ਵਜੋਂ ਹੋਈ ਹੈ, ਜੋਕਿ ਦਿੱਲੀ ਵਿਖੇ ਦਿੱਤੇ ਜਾ ਰਹੇ ਕਿਸਾਨਾਂ ਦੇ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ| ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਗੱਡੀਆਂ ਦੇ ਕਾਫ਼ਲੇ ਨਾਲ ਬਲੈਰੋ ਗੱਡੀ ਵਿੱਚ ਸਵਾਰ ਹੋ ਕੇ ਖਾਣ-ਪੀਣ ਦਾ ਸਾਮਾਨ ਲੈ ਕੇ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ| ਬਲੈਰੋ ਗੱਡੀ ਨੂੰ ਜਗਜੀਤ ਸਿੰਘ ਚਲਾ ਰਹੇ ਸਨ| ਅੱਜ ਸਵੇਰੇ ਹੀ ਉਨ੍ਹਾਂ ਦੀ ਗੱਡੀ ਖੰਨਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਹਾਦਸੇ ਵਿੱਚ ਗੱਡੀ ਨੂੰ ਚਲਾ ਰਹੇ ਜਗਜੀਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ, ਜੋ ਗੋਬਿੰਦਗੜ੍ਹ ਵਿੱਚ ਜ਼ੇਰੇ ਇਲਾਜ ਅਧੀਨ ਹੈ| ਕੁਲਵਿੰਦਰ ਸਿੰਘ ਉਮਰ 43 ਸਾਲ ਦੇ ਕਰੀਬ ਹੈ|

Leave a Reply

Your email address will not be published. Required fields are marked *