ਦਿੱਲੀ ਵਿੱਚ ਜਿਊਲਰੀ ਦੀ ਦੁਕਾਨ ਵਿੱਚ ਲੱਗੀ ਅੱਗ, ਇਕ ਵਿਅਕਤੀ ਝੁਲਸਿਆ

ਨਵੀਂ ਦਿੱਲੀ, 11 ਅਪ੍ਰੈਲ (ਸ.ਬ.) ਦਿੱਲੀ ਵਿੱਚ ਇਕ ਜਿਊਲਰੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ| ਅੱਗ ਦੀ ਲਪੇਟ ਵਿੱਚ ਆਉਣ ਨਾਲ ਇਕ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਿਆ| ਘਟਨਾ ਦੀ ਜਾਣਕਾਰੀ, ਮਿਲਦੇ ਹੀ ਮੌਕੇ ਤੇ ਪਹੁੰਚੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਪਹੁੰਚੀਆਂ|
ਘਟਨਾ ਲਾਜਪਤ ਨਗਰ ਵਿੱਚ ਹੋਈ ਹੈ| ਅੱਗ ਦੀ ਲਪੇਟ ਵਿੱਚ ਆਉਣ ਨਾਲ ਝੁਲਸੇ ਵਿਅਕਤੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਅੱਗ ਲੱਗਣ ਦੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *