ਦਿੱਲੀ ਵਿੱਚ ਪਰਿਵਾਰ ਦਾ ਦਿਨ ਦਿਹਾੜੇ ਚਾਕੂ ਮਾਰ ਕੇ ਕਤਲ

ਨਵੀਂ ਦਿੱਲੀ, 10 ਅਕਤੂਬਰ (ਸ.ਬ.) ਦੇਸ਼ ਦੀ ਰਾਜਧਾਨੀ ਦਿੱਲੀ ਦਿਨ ਪ੍ਰਤੀਦਿਨ ਅਸੁਰੱਖਿਅਤ ਹੁੰਦੀ ਜਾ ਰਹੀ ਹੈ| ਇੱਥੇ ਬਦਮਾਸ਼ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ| ਤਾਜ਼ਾ ਮਾਮਲਾ ਦੱਖਣੀ ਦਿੱਲੀ ਦੇ ਪਾਸ਼ ਇਲਾਕੇ ਵਸੰਤ ਕੁੰਜ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ| ਪਰਿਵਾਰ ਦਾ ਇਕ ਮੈਂਬਰ ਜ਼ਖਮੀ ਹੋ ਗਿਆ|
ਪ੍ਰਾਪਤ ਜਾਣਕਾਰੀ ਮੁਤਾਬਕ ਮਿਥਿਲੇਸ਼ ਵਸੰਤ ਕੁੰਜ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਹਨ| ਅੱਜ ਸਵੇਰੇ ਜਦੋਂ ਕੰਮ ਵਾਲੀ ਉਨ੍ਹਾਂ ਦੇ ਘਰ ਪੁੱਜੀ ਤਾਂ ਦੇਖਿਆ ਕਿ ਮਿਥਿਲੇਸ਼, ਉਨ੍ਹਾਂ ਦੀ ਪਤਨੀ ਸੀਆ ਅਤੇ ਬੇਟੀ ਨੇਹਾ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਹੋਈ ਸੀ| ਮਿਥਿਲੇਸ਼ ਦਾ ਬੇਟਾ ਗੰਭੀਰ ਰੂਪ ਨਾਲ ਜ਼ਖਮੀ ਸੀ| ਪੁਲੀਸ ਨੂੰ ਤੁਰੰਤ ਇਸ ਦੀ ਜਾਣਕਾਰੀ ਦਿੱਤੀ ਗਈ| ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 5 ਵਜੇ ਦੀ ਹੈ|
ਮਿਥਿਲੇਸ਼ ਦਾ ਪਰਿਵਾਰ ਮੂਲ ਰੂਪ ਤੋਂ ਕੰਨੌਜ ਦਾ ਰਹਿਣ ਵਾਲਾ ਸੀ| ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਬੇਟੇ ਨੂੰ ਅਗਵਾ ਕੀਤਾ ਗਿਆ ਸੀ| ਪੁਲੀਸ ਨੇ ਦੱਸਿਆ ਕਿ ਤਿੰਨੇ ਵਿਅਕਤੀਆਂ ਦਾ ਕਤਲ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਹੈ| ਉਨ੍ਹਾਂ ਦੇ ਸਰੀਰ ਤੇ ਚਾਕੂਆਂ ਦੇ ਕਈ ਨਿਸ਼ਾਨ ਹਨ| ਹਮਲਾਵਰ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *