ਦਿੱਲੀ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟੀ

ਦਿੱਲੀ, 11 ਅਕਤੂਬਰ (ਸ.ਬ.) ਦਿੱਲੀ ਦੇ ਬਖਤਾਵਰਪੁਰ ਵਿੱਚ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ| ਬੱਸ ਵਿੱਚ ਕਰੀਬ 50 ਸਵਾਰੀਆਂ ਸਵਾਰ ਸਨ, ਜਿਨ੍ਹਾਂ ਵਿੱਚੋਂ 6-7 ਨੂੰ ਹਲਕੀ ਸੱਟਾਂ ਲੱਗੀਆਂ ਹਨ| ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ  ਜਾਵੇਗੀ| ਪੁਲੀਸ ਨੂੰ ਸ਼ੱਕ ਹੈ ਕਿ ਬੱਸ ਦਾ ਓਵਰਲੋਡ ਜ਼ਿਆਦਾ ਹੋਣ ਕਾਰਨ ਇਹ ਹਾਦਸਾ ਹੋਇਆ ਹੈ, ਕਿਉਂਕਿ ਬੱਸ ਤੇ ਬਹੁਤ ਸਾਰੀਆਂ ਬਿਜਲੀ ਨਾਲ ਚੱਲਣ ਵਾਲੀਆਂ ਪਾਣੀ ਵਾਲੀਆਂ ਮੋਟਰਾਂ ਰੱਖੀਆਂ ਹੋਈਆਂ ਸਨ| ਚਸ਼ਮਦੀਦ ਦਾ ਕਹਿਣਾ ਹੈ ਕਿ ਮੋਟਰ ਸਾਈਕਲ ਅੱਗੇ ਆਉਣ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਪਲਟ ਗਈ| ਬੱਸ ਪੰਜਾਬ ਦੇ ਅਮ੍ਰਿਤਸਰ ਤੋਂ ਆ ਰਹੀ ਸੀ ਅਤੇ ਦਿੱਲੀ ਦੇ ਪਟੇਲ ਨਗਰ ਪੁੱਜਣੀ ਸੀ|

Leave a Reply

Your email address will not be published. Required fields are marked *