ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੜੇਗੀ ਭਾਈ ਮਹਿੰਦਰ ਸਿੰਘ ਖ਼ਾਲਸਾ ਦਾ ਕੇਸ : ਸਿਰਸਾ
ਨਵੀਂ ਦਿੱਲੀ, 23 ਫਰਵਰੀ (ਸ.ਬ.) ਦਿੱਲੀ ਪੁਲੀਸ ਵਲੋਂ ਜੰਮੂ ਤੋਂ ਗ੍ਰਿਫਤਾਰ ਕੀਤੇ ਗਏ ਭਾਈ ਮਹਿੰਦਰ ਸਿੰਘ ਖ਼ਾਲਸਾ ਦਾ ਕੇਸ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਟੀਮ ਵਲੋਂ ਲੜਿਆ ਜਾਵੇਗਾ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੰਗਤ ਲਗਾਤਾਰ ਉਨ੍ਹਾਂ ਕੋਲੋਂ ਭਾਈ ਸਾਹਿਬ ਦੀ ਸੁਰੱਖਿਆ ਨੂੰ ਚਿੰਤਾ ਪ੍ਰਗਟਾ ਰਹੀ ਸੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਕਿ ਡੀ.ਐਸ.ਜੀ.ਐਮ.ਸੀ. ਦੀ ਲੀਗਲ ਟੀਮ ਭਾਈ ਮਹਿੰਦਰ ਸਿੰਘ ਖ਼ਾਲਸਾ ਦੇ ਕੇਸ ਉੱਤੇ ਕੰਮ ਕਰ ਰਹੀ ਹੈ।