ਦਿੱਲੀ ਹਾਈਕੋਰਟ ਵੱਲੋਂ ਪੱਤਰਕਾਰ ਰਾਜੀਵ ਸ਼ਰਮਾ ਨੂੰ ਜ਼ਮਾਨਤ
ਨਵੀਂ ਦਿੱਲੀ, 4 ਦਸੰਬਰ (ਸ.ਬ.) ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਤੰਤਰ ਪੱਤਰਕਾਰ ਰਾਜੀਵ ਸ਼ਰਮਾ ਨੂੰ ਦਿੱਲੀ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਦਿੱਲੀ ਪੁਲੀਸ ਨੇ ਦੇਸ਼ ਦੀ ਸੁਰੱਖਿਆ ਨਾਲ ਸਬੰਧਿਤ ਗੁਪਤ ਜਾਣਕਾਰੀ ਅਤੇ ਦਸਤਾਵੇਜ਼ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਤਹਿਤ ਗ੍ਰਿਫ਼ਤਾਰ ਕੀਤਾ ਸੀ|