ਦੀ ਹੋਲੀ ਵੰਡਰ ਸਮਾਰਟ ਸਕੂਲ ਵਿੱਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਐਸ ਏ ਐਸ ਨਗਰ, 20 ਅਪ੍ਰੈਲ (ਸ.ਬ.) ਇਕ ਪਾਸੇ ਜਿੱਥੇ ਅਪ੍ਰੈਲ ਦੇ ਮਹੀਨੇ ਵਿੱਚ ਹੀ ਬਹੁਤ ਜ਼ਿਆਦਾ ਗਰਮੀ ਪੈ ਰਹੀਂ ਹੈ ਉੱਥੇ ਹੀ ਦੂਜੇ ਪਾਸੇ ਧਰਤੀ ਹੇਠਲਾ ਪਾਣੀ ਵੀ ਲਗਾਤਾਰ ਨੀਵਾਂ ਹੁੰਦਾ ਜਾ ਰਿਹਾ ਹੈ| ਇਹ ਨਿਸ਼ਾਨੀਆਂ ਮਨੁੱਖੀ ਜੀਵਨ ਲਈ ਖ਼ਤਰੇ ਦੀ ਘੰਟੀ ਹਨ| ਜੇਕਰ ਹੁਣ ਵੀ ਅਸੀਂ ਸਮਾਂ ਰਹਿੰਦੇ ਜਾਗਰੂਕ ਨਾ ਹੋਏ ਤਾਂ ਪੰਜਾਬ ਨੂੰ ਵੀ ਰੇਗਿਸਤਾਨ ਬਣਨ ਤੋਂ ਕੋਈ ਨਹੀਂ ਬਚਾ ਸਕੇਗਾ| ਇਹ ਸ਼ਬਦ ਦੀ ਹੋਲੀ ਵੰਡਰ ਸਮਾਰਟ ਸਕੂਲ ਦੇ ਚੇਅਰਮੈਨ ਅਸ਼ਵਿਨ ਅਰੋੜਾ ਨੇ ਵਿਦਿਆਰਥੀਆਂ ਲਈ ਰੱਖੇ ਇਕ ਜਾਗਰੂਕਤਾ ਸੈਮੀਨਾਰ ਦੌਰਾਨ ਕਹੇ|
ਚੇਅਰਮੈਨ ਅਰੋੜਾ ਨੇ ਕਿਹਾ ਕਿ ਕੁਦਰਤੀ ਸਾਧਨਾਂ ਦੀ ਅੰਨ੍ਹੇਵਾਹ ਵਰਤੋਂ ਦੇ ਚੱਲਦਿਆਂ ਮੌਸਮਾਂ ਵਿੱਚ ਭਾਰੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ| ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਾਉਣ ਦੀ ਪ੍ਰੇਰਨਾ ਦਿੰਦੇ ਹੋਏ ਪਾਣੀ ਦੀ ਵਰਤੋਂ ਵੀ ਸਜ਼ਮ ਤਰੀਕੇ ਨਾਲ ਕਰਨ ਦੀ ਪ੍ਰੇਰਨਾ ਦਿੱਤੀ|
ਸਕੂਲ ਦੇ ਪ੍ਰਿੰਸੀਪਲ ਪ੍ਰੇਮਜੀਤ ਗਰੋਵਰ ਨੇ ਵਿਦਿਆਰਥੀਆਂ ਨੂੰ ਬੂਟੇ ਲਾਉਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਆਪਣੇ ਸਕੂਲ ਅਤੇ ਘਰ ਤੋਂ ਹੀ ਇਹ ਸ਼ੁਰੂਆਤ ਕਰ ਦੇਣ ਤਾਂ ਸਮਾਜ ਨੂੰ ਇਸ ਨਾਲ ਨਵੀਂ ਦਿਸ਼ਾ ਮਿਲੇਗੀ| ਉਨ੍ਹਾਂ ਸਭ ਨੂੰ ਤਾੜਨਾ ਕੀਤੀ ਕਿ ਜੇਕਰ ਸਮਾਂ ਰਹਿੰਦਿਆਂ ਅਸੀ ਵਾਤਾਵਰਨ ਦੀ ਸੰਭਾਲ ਨਾ ਕੀਤੀ ਤਾਂ ਆਉਣ ਵਾਲੀਆਂ ਨਸਲਾਂ ਨੂੰ ਇਸ ਦੇ ਬੁਰੇ ਨਤੀਜੇ ਭੁਗਤਣੇ  ਪੈਣਗੇ|
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਬੂਟੇ ਲਗਾਉਣ ਲਈ ਸਹੁੰ ਵੀ ਚੁੱਕੀ , ਜਦ ਕਿ ਸਕੂਲ ਕੈਂਪਸ ਵਿੱਚ ਵੀ ਬੂਟੇ  ਲਗਾਏ ਗਏ|

Leave a Reply

Your email address will not be published. Required fields are marked *