ਦੁਕਾਨਦਾਰਾਂ ਵਲੋਂ ਕੀਤੇ ਨਜਾਇਜ਼ ਕਬਜਿਆਂ ਕਾਰਨ ਲੋਕ ਪ੍ਰੇਸ਼ਾਨ ਅਧਿਕਾਰੀ ਨਹੀਂ ਕਰਦੇ ਕੋਈ ਸੁਣਵਾਈ : ਅਤੁਲ ਸ਼ਰਮਾ

ਐਸ. ਏ. ਐਸ. ਨਗਰ, 28 ਅਪ੍ਰੈਲ (ਸ.ਬ.) ਸ਼ਹਿਰ ਦੀਆਂ ਵੱਖ- ਵੱਖ ਮਾਰਕੀਟਾਂ ਵਿੱਚ ਦੁਕਾਨਦਾਰਾਂ ਨੇ ਬਰਾਂਡਿਆਂ ਅਤੇ ਹੋਰ ਥਾਵਾਂ ਉਪਰ ਨਾਜਾਇਜ਼ ਕਬਜੇ ਕਰ ਰੱਖੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਕਾਫੀ  ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਕਾਂਗਰਸ ਦੇ ਸਕੱਤਰ ਸ੍ਰੀ ਅਤੁਲ ਸ਼ਰਮਾ ਨੇ ਦੱਸਿਆ ਕਿ ਹਰ ਮਾਰਕੀਟ ਵਿੱਚ ਵੱਡੀ ਗਿਣਤੀ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦਾ ਸਮਾਨ ਦੁਕਾਨਾਂ ਅੱਗੇ ਬਣੇ ਬਰਾਂਡਿਆਂ ਅਤੇ ਹੋਰ ਥਾਵਾਂ ਉਪਰ ਰੱਖਿਆ ਹੋਇਆ ਹੈ, ਜਿਸ ਕਾਰਨ ਹਰ ਮਾਰਕੀਟ ਵਿੱਚ ਆਉਣ ਵਾਲੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਹਨਾਂ ਕਿਹਾ ਕਿ ਉਹ ਕਈ ਵਾਰ ਇਹ ਮਾਮਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ|  ਉਹਨਾਂ ਮੰਗ ਕੀਤੀ ਕਿ ਨਗਰ ਨਿਗਮ ਦੀ ਤਹਿਬਾਜਾਰੀ ਟੀਮ ਨੂੰ ਹਰ ਇਲਾਕੇ ਵਿੱਚ ਆ ਕੇ ਨਜਾਇਜ਼ ਕਬਜੇ ਹਟਾਉਣੇ ਚਾਹੀਦੇ ਹਨ|

Leave a Reply

Your email address will not be published. Required fields are marked *