ਦੁਖ ਦਾ ਪ੍ਰਗਟਾਵਾ

ਐਸ.ਏ.ਐਸ.ਨਗਰ, 4 ਜੁਲਾਈ (ਸ.ਬ.) ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਜਿਲ੍ਹਾ ਐਸ.ਏ.ਐਸ. ਨਗਰ ਵਲੋਂ ਐਸੋਸੀਏਸ਼ਨ ਦੇ ਮੈਂਬਰ ਅਤੇ ਸਮਾਜ ਸੇਵੀ ਆਗੂ ਸ੍ਰ. ਮਹਾ ਦਵਿੰਦਰ ਸਿੰਘ ਸੋਢੀ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਸ੍ਰ. ਮਹਾ ਦਵਿੰਦਰ ਸਿੰਘ ਸੋਢੀ ਬੀਤੀ 26 ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ 
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਸਿੰਘ, ਜਨਰਲ ਸਕੱਤਰ ਡਾ. ਐਨ.ਕੇ.ਕਲਸੀ ਅਤੇ ਹੋਰ ਮੈਂਬਰਾਂ ਵਲੋਂ ਉਨਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਵੀ ਕੀਤੀ ਗਈ|

Leave a Reply

Your email address will not be published. Required fields are marked *