ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ


ਐਸ.ਏ.ਐਸ ਨਗਰ, 10 ਦਸੰਬਰ (ਸ.ਬ.) ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਈ ਜਾ ਰਹੀ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਫੇਜ਼-1 ਵਿਖੇ  ਜਾਗਰੂਕਤਾ ਕੈਂਪ ਲਗਾਇਆ ਗਿਆ| ਕੈਂਪ ਵਿੱਚ 42 ਖਪਤਕਾਰਾਂ ਵੱਲੋਂ ਦੁੱਧ ਦੇ ਸੈਂਪਲ ਲਿਆਂਦੇ ਗਏ| ਸੈਂਪਲਾਂ ਨੂੰ ਚੈੱਕ ਕਰਨ ਤੇ 39 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ 3 ਸੈਂਪਲਾਂ ਵਿੱਚ ਪਾਣੀ ਪਾਇਆ ਗਿਆ| ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਪਦਾਰਥ ਨਹੀ ਪਾਏ ਗਏ| ਖਪਤਕਾਰਾਂ ਨੂੰ ਨਤੀਜੇ ਮੌਕੇ ਤੇ ਹੀ ਦਿੱਤੇ ਗਏ|
ਡੇਅਰੀ ਵਿਕਾਸ ਇੰਸਪੈਕਟਰ ਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦਾ ਮਕਸਦ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣਾ ਹੈ| ਨਾਲ ਹੀ ਦੁੱਧ ਦਾ ਸੈਂਪਲ ਟੈਸਟ ਕਰਨ ਉਪਰੰਤ ਪ੍ਰਾਪਤ ਨਤੀਜਿਆਂ ਦੇ ਆਧਾਰ ਤੇ ਖਪਤਕਾਰਾਂ ਨੂੰ ਦੱਸਣਾ ਹੈ ਕਿ ਉਨ੍ਹਾਂ ਵੱਲੋ ਖਰੀਦੇ ਦੁੱਧ ਵਿੱਚ ਮੌਜੂਦ ਤੱਤ ਉਨ੍ਹਾਂ ਵੱਲੋ ਖਰੀਦੀ ਕੀਮਤ ਦਾ ਮੁੱਲ ਮੋੜਦੇ ਹਨ ਜਾਂ ਨਹੀ|
ਇਸ ਮੌਕੇ ਡੇਅਰੀ ਟੈਕਨਾਲੋਜਿਸਟ ਦਰਸ਼ਨ ਸਿੰਘ, ਸਮਾਜ ਸੇਵੀ  ਲਛਮਣ ਸਿੰਘ, ਸੁਖਵਿੰਦਰ ਸਿੰਘ, ਆਰ.ਐਸ ਬੰਸਲ,ਧੀਰਜ ਅਤੇ ਦਫਤਰੀ ਅਮਲਾ ਦੀਪਕ ਮਨਮੋਹਨ ਸਿੰਘ  ਡੀ.ਡੀ.ਆਈ, ਗੁਰਦੀਪ ਸਿੰਘ ਮੌਜ਼ੂਦ ਸਨ|

Leave a Reply

Your email address will not be published. Required fields are marked *