ਦੁੱਧ ਪਰਖ ਜਾਂਚ ਕੈਂਪ ਲਗਾਇਆ

ਐਸ.ਏ.ਐਸ. ਨਗਰ, 25 ਜਨਵਰੀ (ਸ.ਬ.) ਸਥਾਨਕ ਫੇਜ਼-2 ਵਿਖੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਡੇਅਰੀ ਟੈਕਨੋਲੋਜਿਸਟ ਸ਼੍ਰੀ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ| ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਸ਼੍ਰੀ ਜਸਕਰਨ ਸਿੰਘ ਵੱਲੋਂ ਕੀਤਾ ਗਿਆ|
ਇਸ ਮੌਕੇ ਸ਼੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਅਧੀਨ ਮੋਬਾਇਲ ਲੈਬੋਰਾਟਰੀ ਰਾਹੀਂ ਦੁੱਧ ਦੇ 41 ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਵਿੱਚੋਂ 37 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ| ਜਿਸ ਦੀ ਮਿਕਦਾਰ 11 ਤੋਂ 19 ਪ੍ਰਤੀਸ਼ਤ ਤੱਕ ਸੀ| ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ| ਸ਼੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏੇ|
ਇਸ ਮੌਕੇ ਰੁਪਿੰਦਰ ਕੌਰ, ਗੀਤਾ, ਸੀਮਾ, ਆਸ਼ਾ, ਸਰੋਜ ਕੁਮਾਰੀ, ਮੋਹਣ ਸਿੰਘ, ਮੰਗਲ ਸਿੰਘ, ਕੁਲਦੀਪ ਸਿੰਘ, ਗੌਰਵ , ਰਾਜੇਸ਼ ਕੁਮਾਰ, ਹਰਦੇਵ ਸਿੰਘ, ਸੰਜੀਵ ਕੁਮਾਰ ਅਤੇ ਗੁਰਦੀਪ ਸਿੰਘ ਸਮੇਤ ਪੰਜਾਬ ਡੇਅਰੀ ਵਿਕਾਸ ਬੋਰਡ ਦਾ ਅਮਲਾ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *