ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿੱਚ ਸੁੱਟ ਕੇ ਤਬਾਹ ਕਰ ਰਹੀ ਹੈ ਭਾਜਪਾ ਸਰਕਾਰ : ਮਛਲੀ ਕਲਾਂ

ਐਸ.ਏ.ਐਸ.ਨਗਰ, 13 ਫਰਵਰੀ (ਸ.ਬ.) ਸਿਹਤ ਮੰਤਰੀ ਪੰਜਾਬ ਸz. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸਰਮਾ ਮੱਛਲੀ ਕਲਾਂ ਨੇ ਪਿਛਲੇ 44 ਦਿਨਾਂ ਵਿੱਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਰਿਕਾਰਡ 17 ਵਾਰ ਕੀਤੇ ਗਏ ਵਾਧੇ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਨਿਖੇਧੀ ਕੀਤੀ ਹੈ।

ਇੱਥੇ ਜਾਰੀ ਬਿਆਨ ਵਿੱਚ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੋਰਚੇ ਤੇ ਫੇਲ ਸਾਬਿਤ ਹੋ ਰਹੇ ਹਨ। ਉਹਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦਾ ਅਸਰ ਹਰ ਇਕ ਵਰਗ ਤੇ ਪੈ ਰਿਹਾ ਹੈ ਅਤੇ ਭਾਜਪਾ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮਹਿੰਗਾਈ ਦੀ ਚੱਕੀ ਵਿੱਚ ਸੁੱਟ ਕੇ ਤਬਾਹ ਕਰਨ ਤੇ ਲੱਗੀ ਹੋਈ ਹੈ।

ਉਹਨਾਂ ਕਿਹਾ ਕਿ ਪੂਰੇ ਦੇਸ਼ ਵਿੱਚ ਮਹਿੰਗਾਈ ਸਾਰੇ ਹੱਦਾਂ ਬੰਨੇ ਟੱਪ ਚੁੱਕੀ ਹੈ ਅਤੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਜੁਟਾਉਣੀ ਵੀ ਔਖੀ ਹੋ ਚੁੱਕੀ ਹੈ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ਨੂੰ ਲੈ ਕੇ ਬਿੱਲਕੁਲ ਵੀ ਗੰਭੀਰ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪਹਿਲਾ ਹੀ ਕੇਂਦਰ ਦੇ ਕਾਲੇ ਕਾਨੂੰਨਾਂ ਤੋਂ ਪ੍ਰੇਸ਼ਾਨ ਹੋ ਕੇ ਸੰਘਰਸ਼ ਕਰ ਰਿਹਾ ਹੈ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਾਲੇ ਕਾਨੂੰਨ ਬਿਨਾਂ ਦੇਰੀ ਰੱਦ ਕੀਤੇ ਜਾਣ ਅਤੇ ਪੈਟਰੋਲ ਡੀਜਲ ਦੀਆਂ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ। ਇਸ ਮੌਕੇ ਬਲਾਕ ਕਾਂਗਰਸ ਮੁਹਾਲੀ (ਦਿਹਾਂਤੀ) ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਸੰਮਤੀ ਖਰੜ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਗੁਰਵਿੰਦਰ ਸਿੰਘ ਬੜੀ, ਹਰਵਿੰਦਰ ਸਿੰਘ ਬਠਲਾਣਾ ਵੀ ਮੌਜੂਦ ਸਨ।

Leave a Reply

Your email address will not be published. Required fields are marked *