ਦੇਸ਼ ਦੇ 14ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਰਾਮਨਾਥ ਕੋਵਿੰਦ ਨੇ ਚੁੱਕੀ ਸਹੁੰ

ਨਵੀਂ ਦਿੱਲੀ, 25 ਜੁਲਾਈ (ਸ.ਬ.) ਦੇਸ਼ ਦੇ 14ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਰਾਮਨਾਥ ਕੋਵਿੰਦ ਨੇ ਸਹੁੰ ਚੁੱਕ ਲਈ ਹੈ| ਚੀਫ ਜਸਟਿਸ ਖੇਹਰ ਨੇ ਸੈਂਟਰਲ ਹਾਲ ਵਿੱਚ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁਕਾਈ| ਸਹੁੰ ਚੁੱਕਣ ਤੋਂ ਪਹਿਲਾਂ ਰਾਸ਼ਟਰਗੀਤ ਗਿਆਇਆ ਗਿਆ| ਸਹੁੰ ਚੁੱਕਣ ਤੋਂ ਪਹਿਲਾਂ ਕੋਵਿੰਦ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਰਾਜਘਾਟ ਗਏ| 71 ਸਾਲਾ ਕੋਵਿੰਦ ਮਹਾਤਮਾ ਗਾਂਧੀ ਦੇ ਸਮਾਰਕ ਤੇ ਫੁੱਲ ਭੇਟ ਕੀਤੇ| ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਵੀ ਸੀ| ਸਹੁੰ ਚੁੱਕ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸੀ| ਰਾਸ਼ਟਰਪਤੀ ਬਣਨ ਤੋਂ ਬਾਅਦ ਰਾਮਨਾਥ ਕੋਵਿੰਦ ਨੇ ਆਪਣਾ ਪਹਿਲਾ ਸੰਬੋਧਨ ਦੇਸ਼ ਦੇ ਨਾਂ ਪੜ੍ਹਿਆ| ਉਨ੍ਹਾਂ ਨੇ ਕਿਹਾ ਕਿ ਮੈਂ ਮਿੱਟੀ ਦੇ ਘਰ ਵਿੱਚ ਪਲਿਆ-ਵਧਿਆ ਹਾਂ|

Leave a Reply

Your email address will not be published. Required fields are marked *