ਦੇਸ਼ ਵਿਰੋਧੀ ਤਾਕਤਾਂ ਨੇ ਹਿੰਦੂ ਸੰਗਠਨਾਂ ਅਤੇ ਦਲਿਤਾਂ ਵਿੱਚ ਝਗੜਾ ਕਰਵਾਇਆ : ਨਿਸ਼ਾਂਤ ਸ਼ਰਮਾ

ਐਸ ਏ ਐਸ ਨਗਰ, 16 ਅਪ੍ਰੈਲ (ਸ.ਬ.) ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਹੈ ਕਿ ਫਗਵਾੜਾ ਵਿੱਚ ਦੇਸ਼ ਵਿਰੋਧੀ ਤਾਕਤਾਂ ਨੇ ਹੀ ਹਿੰਦੂ ਸੰਗਠਨਾਂ ਅਤੇ ਦਲਿਤਾਂ ਵਿਚਾਲੇ ਝਗੜਾ ਕਰਵਾਇਆ ਹੈ| ਉਹਨਾਂ ਕਿਹਾ ਕਿ ਦਲਿਤ, ਰਾਜਪੂਤ ਅਤੇ ਬ੍ਰਾਹਮਣ ਵੀ ਹਿੰਦੂ ਧਰਮ ਦੇ ਹੀ ਅੰਗ ਹਨ| ਇਸ ਲਈ ਇਹਨਾਂ ਨੂੰ ਆਪਸ ਵਿੱਚ ਨਹੀਂ ਲੜਨਾ ਚਾਹੀਦਾ ਅਤੇ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਰਲ ਮਿਲ ਕੇ ਰਹਿਣਾ ਚਾਹੀਦਾ ਹੈ|
ਉਹਨਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਇਹ ਚਾਹੁੰਦੀਆਂ ਹਨ ਕਿ ਅਸੀਂ ਆਪਸ ਵਿੱਚ ਲੜਦੇ ਰਹੀਏ ਅਤੇ ਉਹ ਫਾਇਦਾ ਉਠਾ ਸਕਣ| ਉਹਨਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਦੇਸ਼ ਦੀ ਸ਼ਕਤੀ ਕਮਜੋਰ ਹੋਵੇਗੀ|
ਉਹਨਾਂ ਕਿਹਾ ਕਿ ਕੁਝ ਰਾਜਸੀ ਲੋਕ ਦੇਸ਼ ਵਿੱਚ ਦਲਿਤਾਂ ਅਤੇ ਹਿੰਦੂਆਂ ਵਿਚਾਲੇ ਤਨਾਓ ਪੈਦਾ ਕਰਕੇ ਉਹਨਾਂ ਨੂੰ ਲੜਾ ਰਹੇ ਹਨ| ਹਿੰਦੂਆਂ ਅਤੇ ਦਲਿਤਾ ਦੇ ਮਨਾਂ ਵਿੱਚ ਕੁਝ ਲੋਕ ਜਹਿਰ ਘੋਲ ਰਹੇ ਹਨ ਅਤੇ ਉਹਨਾਂ ਨੂੰ ਆਪਸ ਵਿੱਚ ਲੜਾ ਰਹੇ ਹਨ|
ਉਹਨਾਂ ਕਿਹਾ ਕਿ ਦੇਸ਼ ਵਾਸੀਆਂ ਨੂੰ ਲੜਾਉਣ ਲਈ ਵਿਦੇਸ਼ੀ ਤਾਕਤਾਂ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਅ ਰਹੀਆਂ ਹਨ| ਉਹਨਾਂ ਕਿਹਾ ਕਿ ਦਲਿਤਾਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਉਹ ਹਿੰਦੂ ਧਰਮ ਦਾ ਹੀ ਅੰਗ ਹਨ| ਇਸ ਲਈ ਹਿੰਦੂਆਂ ਅਤੇ ਦਲਿਤਾਂ ਨੂੰ ਆਪਸ ਵਿੱਚ ਨਹੀਂ ਲੜਨਾ ਚਾਹੀਦਾ| ਉਹਨਾਂ ਕਿਹਾ ਕਿ ਹਿੰਦੂ ਸੰਗਠਨਾਂ ਅਤੇ ਦਲਿਤਾਂ ਨੂੰ ਸਮਝਦਾਰੀ ਤੋਂ ਕੰਮ ਲੈ ਕੇ ਆਪਸ ਵਿੱਚ ਪਿਆਰ ਨਾਲ ਰਹਿਣਾ ਚਾਹੀਦਾ ਹੈ|

Leave a Reply

Your email address will not be published. Required fields are marked *