ਦੇਸ਼ ਵਿੱਚ ਕੋਰੋਨਾ ਦੇ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹੁਣ ਤੱਕ 1 ਕਰੋੜ 17 ਲੱਖ ਲੋਕਾਂ ਨੂੰ ਲੱਗ ਚੁੱਕਾ ਹੈ ਟੀਕਾ

ਨਵੀਂ ਦਿੱਲੀ, 23 ਫਰਵਰੀ (ਸ.ਬ.) ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਵਿੱਚ ਪਿਛਲੇ ਕੁਝ ਦਿਨਾਂ ਦੀ ਤੁਲਨਾ ਵਿੱਚ ਕਮੀ ਦੇਖਣ ਨੂੰ ਮਿਲੀ। ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 10,600 ਦੇ ਕਰੀਬ ਕੋਵਿਡ-19 ਦੇ ਨਵੇਂ ਕੇਸ ਦਰਜ ਕੀਤੇ ਗਏ।

ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਖ਼ਤਰਨਾਕ ਵਾਇਰਸ ਕਾਰਨ 78 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਹੁਣ ਤੱਕ 1.56 ਲੱਖ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਮੰਤਰਾਲਾ ਅਨੁਸਾਰ ਹੁਣ ਤੱਕ ਇਕ ਕਰੋੜ 17 ਲੱਖ ਲੋਕਾਂ ਨੂੰ ਕੋਰੋਨਾ ਟੀਕਾ ਲੱਗ ਚੁੱਕਿਆ ਹੈ।

ਸਿਹਤ ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 10,584 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਮਾਮਲੇ 11,016,434 ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ 13,255 ਮਰੀਜ਼ ਠੀਕ ਹੋ ਚੁੱਕੇ ਹਨ। ਹੁਣ ਤੱਕ 1,07,12,665 ਮਰੀਜ਼ ਠੀਕ ਹੋ ਚੁੱਕੇ ਹਨ। ਮੰਤਰਾਲਾ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 78 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ, ਉੱਥੇ ਹੀ ਹੁਣ ਤੱਕ ਕੁੱਲ 1,56,463 ਮੌਤਾਂ ਹੋ ਚੁੱਕੀਆਂ ਹਨ।

ਦੇਸ਼ ਵਿੱਚ 1,47,306 ਸਰਗਰਮ ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ 6,78,685 ਟੈਸਟ ਹੋ ਚੁੱਕੇ ਹਨ। ਹੁਣ ਤੱਕ ਕੁੱਲ 21,22,30,431 ਟੈਸਟ ਹੋ ਚੁੱਕੇ ਹਨ।

Leave a Reply

Your email address will not be published. Required fields are marked *