ਦੇਸ਼ ਵਿਦੇਸ਼ ਦੇ ਕਿਸਾਨ ਮੋਰਚਿਆਂ ਵਿੱਚ ਸ਼ਾਮਿਲ ਹੈ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ : ਬੌਬੀ ਕੰਬੋਜ
ਐਸ ਏ ਐਸ ਨਗਰ, 5 ਦਸੰਬਰ (ਸ.ਬ.) ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵਲੋਂ ਖੇਤੀ ਬਿਲਾਂ ਦੇ ਖਿਲਾਫ ਕਿਸਾਨਾਂ ਵਲੋਂ ਦਿੱਲੀ ਵਿੱਚ ਲਗਾਏ ਗਏ ਮੋਰਚੇ ਦਾ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਕੰਬੋਜ ਭਾਈਚਾਰੇ ਵਲੋਂ ਦੇਸ਼ ਵਿਦੇਸ਼ ਵਿੱਚ ਕਿਸਾਨਾਂ ਦੇ ਸਮਰਥਨ ਵਿੱਚ ਕੀਤੇ ਜ ਰਹੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ ਬੁਲੰਦ ਕੀਤੀ ਜਾ ਰਹੀ ਹੇ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੰਬੋਜ ਸਮਾਜ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਦਸਿਆ ਕਿ ਇਸ ਸੰਬੰਧੀ ਅਮਰੀਕਾ ਦੀਆਂ ਵੱਖ ਵੱਖ ਸਟੇਟਾਂ ਵਿੱਚ ਕੱਢੇ ਗਏ ਕਿਸਾਨ ਮਾਰਚ ਵਿੱਚ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੀ ਕੈਲੀਫੋਰਨੀਆ ਇਕਾਈ ਦੇ ਪ੍ਰਧਾਨ ਸ੍ਰ. ਗੁਰਬਰਿੰਦਰ ਸਿੰਘ ਦੀ ਅਗਵਾਈ ਵਿੱਚ ਸਮੂਲੀਅਤ ਕੀਤੀ ਗਈ ਅਤੇ ਕੰਬੋਜ ਸਮਾਜ ਦੇ ਮੈਂਬਰ ਗੱਡਿਆਂ ਦੇ ਜਥੇ ਦੇ ਰੂਪ ਵਿੱਚ ਕਿਸਾਨ ਮਾਰਚ ਵਿੱਚ ਸ਼ਾਮਿਲ ਹੋਏ| ਇਹ ਮਾਰਚ ਸੈਕਰਾਮਂੈਟੋ ਤੋਂ ਉਕਲਂੈਡ, ਉਕਲੈਂਡ ਤੋਂ ਸਾਨਫਰਾਂਸਿਕੋ ਭਾਰਤੀ ਹਾਈ ਕਮਿਸ਼ਨ ਦੇ ਦਫਤਰ ਅੱਗੇ ਮੰਗ ਪੱਤਰ ਦੇ ਕੇ ਸਮਾਪਤ ਹੋਇਆ|