ਦੇਸ਼ ਵਿੱਚ ਕੋਵਿਡ-19 ਦੇ ਪੀੜਤਾਂ ਦੀ ਗਿਣਤੀ 99 ਲੱਖ ਦੇ ਪਾਰ


ਨਵੀਂ ਦਿੱਲੀ, 15 ਦਸੰਬਰ (ਸ.ਬ.) ਭਾਰਤ ਵਿੱਚ ਕਰੀਬ 5 ਮਹੀਨਿਆਂ ਬਾਅਦ ਕੋਵਿਡ-19 ਦੇ 23 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ          ਆਏ| ਉੱਥੇ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ 95 ਫੀਸਦੀ ਤੋਂ ਵੱਧ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਕੋਵਿਡ-19 ਦੇ 22,065 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਇਨਫੈਕਸ਼ਨ ਦੇ ਕੁੱਲ ਮਾਮਲੇ 99,06,165 ਹੋ ਗਏ| ਉੱਥੇ ਹੀ 354 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,43,709 ਹੋ ਗਈ| ਅੰਕੜਿਆਂ ਅਨੁਸਾਰ 94,22,636 ਲੋਕਾਂ ਦੇ ਸਿਹਤਯਾਬ ਹੋਣ ਨਾਲ ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 95.12 ਫੀਸਦੀ ਹੋ ਗਈ| ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.45 ਫੀਸਦੀ ਹੈ|
ਦੇਸ਼ ਵਿੱਚ ਲਗਾਤਾਰ 9 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 4 ਲੱਖ ਤੋਂ ਘੱਟ ਹੈ| ਕੁੱਲ 3,39,820 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਿਲਆਂ ਦਾ 3.43 ਫੀਸਦੀ ਹੈ| ਭਾਰਤ ਵਿੱਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ| ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਦੇ ਪਾਰ ਚੱਲੇ ਗਏ ਸਨ| ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈਸੀਐਮਆਰ) ਅਨੁਸਾਰ ਦੇਸ਼ ਵਿੱਚ 14 ਦਸੰਬਰ ਤੱਕ 15,55,60,655 ਨਮੂਨਿਆਂ ਦੀ ਕੋਵਿਡ-19 ਸੰਬੰਧੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 9,93,664 ਨਮੂਨਿਆਂ ਦੀ ਜਾਂਚ ਸੋਮਵਾਰ ਨੂੰ ਕੀਤੀ ਗਈ|

Leave a Reply

Your email address will not be published. Required fields are marked *