ਦੋਧੀਆਂ ਵਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ


ਐਸ ਏ ਐਸ ਨਗਰ, 3 ਦਸੰਬਰ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਕਿਸਾਨਾਂ ਦੇ ਹੱਕ ਵਿੱਚ  ਰੋਸ ਪ੍ਰਦਰਸ਼ਨ  ਕੀਤਾ| ਇਸ ਮੌਕੇ  ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ  ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ  ਅੱਖੋਂ ਪਰੋਖੇ ਕਰਕੇ ਕਿਸਾਨਾਂ ਨਾਲ ਧੱਕਾ ਕਰ ਰਹੀ  ਹੈ| ਉਨ੍ਹਾਂ ਕਿਹਾ ਕਿ  ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ ਕਿਉਂਕਿ ਅੱਜ ਠੰਢ ਦੌਰਾਨ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਰੁਲ ਰਿਹਾ ਹੈ ਪਰ ਕੇਂਦਰ ਸਰਕਾਰ ਦੀ ਬੇਰੁਖ਼ੀ  ਜਾਰੀ ਹੈ ਜਦੋਂਕਿ ਦੇਸ਼ ਦੇ ਅੰਨ ਦਾਤੇ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਖੇਤੀ ਕਾਨੂੰਨ ਵਾਪਸ ਕੀਤੇ ਜਾਣੇ ਚਾਹੀਦੇ ਹਨ| 
ਉਹਨਾਂ ਕਿਹਾ ਕਿ ਸੰਘਰਸ਼ ਦੌਰਾਨ ਦੇਸ਼ ਦੇ ਕਿਸਾਨ  ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਦੋਂਕਿ ਕਿਸਾਨਾਂ ਨੇ ਨਾ ਸਿਰਫ ਦੇਸ਼ ਲਈ ਅੰਨ ਪੈਦਾ ਕਰਕੇ ਲੋਕਾਂ ਦਾ ਢਿੱਡ ਭਰਿਆ ਹੈ ਬਲਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਅਤੇ ਸੁਰੱਖਿਆ ਲਈ ਵੱਡਾ ਯੋਗਦਾਨ ਪਾਇਆ ਹੈ|
ਇਸ ਮੌਕੇ ਪ੍ਰਧਾਨ ਸ਼ਿਆਮ ਨਾਡਾ, ਚੇਅਰਮੈਨ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ,  ਸੰਤ ਸਿੰਘ ਕੁਰੜੀ, ਬਲਵਿੰਦਰ ਸਿੰਘ ਬੀੜ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ ਮਨਾਣਾ, ਭਗਤ ਸਿੰਘ ਕੰਸਾਲਾ, ਹਰਜੰਗ ਸਿੰਘ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ, ਮਨਜੀਤ ਸਿੰਘ, ਨਰਿੰਦਰ ਸਿੰਘ ਸਿਆਊ, ਮਨਜੀਤ ਸਿੰਘ ਹੁਲਕਾ, ਸੁਰਿੰਦਰ ਸਿੰਘ ਬਰਿਆਲੀ,   ਸਾਹਬ ਸਿੰਘ ਮੋਲੀ, ਅਜਾਇਬ ਨਾਡਾ, ਹਰਦੀਪ ਸਿੰਘ ਮਟੌਰ, ਜਗਤਾਰ ਸਿੰਘ, ਪ੍ਰੇਮ ਸਿੰਘ ਬੁੜੈਲ, ਨਰੇਸ਼ ਨੱਗਲ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *