ਦੋ ਆਪ ਆਗੂ ਕਾਂਗਰਸ ਵਿੱਚ ਸ਼ਾਮਿਲ ਹੋਏ

ਐਸ ਏ ਐਸ ਨਗਰ, 30 ਜਨਵਰੀ (ਸ.ਬ.) ਆਮ ਆਦਮੀ ਪਾਰਟੀ ਪੰਜਾਬ ਦੇ ਖਜਾਨਚੀ ਗੁਰਪ੍ਰੀਤ ਸਿੰਘ               ਗਰੇਵਾਲ ਅਤੇ ਮੁਹਾਲੀ ਦੇ ਸਰਕਲ ਇੰਚਾਰਜ ਪ੍ਰੇਮ ਸਿੰਘ ਗੁਰਦਾਸਪੁਰੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ| ਸ. ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਆਗੂਆਂ ਦਾ ਸਿਰੋਪਾਓ ਪਾ ਕੇ ਕਾਂਗਰਸ ਪਾਰਟੀ ਵਿਚ ਸੁਆਗਤ ਕੀਤਾ|
ਇਸ ਮੌਕੇ ਬੋਲਦਿਆਂ ਗੁਰਪ੍ਰੀਤ ਸਿੰਘ ਗਰੇਵਾਲ ਅਤੇ ਪ੍ਰੇਮ ਸਿੰਘ ਗੁਰਦਾਸਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਆਪਣੇ ਅਸੂਲਾਂ ਤੋਂ ਬੁਰੀ ਤਰ੍ਹਾਂ ਭਟਕ ਚੁਕੀ ਹੈ| ਜਿਨ੍ਹਾਂ ਵਲੰਟੀਅਰਾਂ ਨੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਪੰਜਾਬ ਅੰਦਰ ਸਥਾਪਿਤ ਕੀਤਾ, ਉਨ੍ਹਾਂ ਦੀ ਪਾਰਟੀ ਅੰਦਰ ਕੋਈ ਕਦਰ ਨਹੀਂ|
ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਗੁਰਪ੍ਰੀਤ ਸਿੰਘ ਗਰੇਵਾਲ ਅਤੇ ਪ੍ਰੇਮ ਸਿੰਘ ਗੁਰਦਾਸਪੁਰੀ ਦਾ ਪਾਰਟੀ ਅੰਦਰ ਸੁਆਗਤ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਕਾਂਗਰਸ ਪਾਰਟੀ ਨਾਲ ਜੁੜਨ ਕਾਰਨ ਕਾਂਗਰਸ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ| ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌ. ਹਰੀਪਾਲ ਚੋਲਟਾ, ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਸੁਰਿੰਦਰ ਸਿੰਘ ਰਾਜਪੂਤ (ਸਾਰੇ ਕੌਂਸਲਰ), ਤਰਸੇਮ ਸਿੰਘ ਗੰਧੋਂ, ਮਾ. ਰਾਮ ਸਰੂਪ ਜੋਸ਼ੀ, ਪ੍ਰਦੀਪ ਸੋਨੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ|

Leave a Reply

Your email address will not be published. Required fields are marked *