ਦੋ ਦਿਨ ਪ੍ਰਭਾਵਿਤ ਰਹੇਗੀ ਪਾਣੀ ਦੀ ਸਪਲਾਈ

ਐਸ ਏ ਐਸ ਨਗਰ, 29 ਜਨਵਰੀ (ਸ.ਬ.) ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਭਲਕੇ ਪ੍ਰਭਾਵਿਤ ਰਹੇਗੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਪਲਾਈ ਵਿਭਾਗ ਦੇ ਅੇਕਸੀਅਨ ਸ੍ਰੀ ਅਨਿਲ ਕੁਮਾਰ ਨੇ ਦੱਸਿਆ ਵਾਟਰ ਸਪਲਾਈ ਸਕੀਮ ਫੇਜ਼ 3 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਈਪ ਲਾਈਨ ਦੀ ਮੁਰੰਮਤ ਕਰਨ ਲਈ ਚੰਡੀਗੜ੍ਹ ਨਗਰ ਨਿਗਮ ਵੱਲੋਂ ਪਾਣੀ ਬੰਦੀ ਲਈ ਗਈ ਹੈ ਜਿਸ ਕਾਰਨ 30 ਜਨਵਰੀ ਨੂੰ ਸਵੇਰੇ 4ਵਜੇ ਤੋਂ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ|
ਉਹਨਾਂ ਦੱਸਿਆ ਕਿ 30 ਜਨਵਰੀ ਨੂੰ ਸਵੇਰੇ ਸੈਕਟਰ 70-71, ਪਿੰਡ ਮਟੌਰ, ਸ਼ਾਹੀ ਮਾਜਰਾ, ਫੇਜ਼- 9,10,11 ਅਤੇ ਇੰਡਸਟ੍ਰੀਅਲ ਏਰੀਆ ਫੇਜ਼-1 ਤੋਂ 5 ਵਿੱਚ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ, ਦੁਪਹਿਰ ਸਮੇਂ ਪਾਣੀ ਦੀ ਸਪਲਾਈ ਨਹੀਂ ਹੋਵੇਗੀ ਅਤੇ ਸ਼ਾਮ ਨੂੰ ਪਾਣੀ ਦੀ ਸਪਲਾਈ ਉਪਲਬਧਤਾ ਮੁਤਾਬਿਕ ਹੋਵੇਗੀ|
ਉਹਨਾਂ ਦੱਸਿਆ ਕਿ 31 ਜਨਵਰੀ ਨੂੰ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ, ਦੁਪਹਿਰ ਨੂੰ ਪਾਣੀ ਦੀ ਸਪਲਾਈ ਨਹੀਂ ਹੋਵੇਗੀ, ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਿਕ ਸਪਲਾਈ ਹੋਵੇਗੀ|

Leave a Reply

Your email address will not be published. Required fields are marked *