ਦੰਗਾ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਤਕ ਸੰਘਰਸ਼ ਜਾਰੀ ਰਹੇਗਾ : ਅਕਾਲੀ ਦਲ

ਦੰਗਾ ਪੀੜ੍ਹਤਾਂ ਨੂੰ ਇਨਸਾਫ ਦਿਵਾਉਣ ਤਕ ਸੰਘਰਸ਼ ਜਾਰੀ ਰਹੇਗਾ : ਅਕਾਲੀ ਦਲ
ਫੇਜ਼ 11 ਵਿੱਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਐਸ ਏ ਐਸ ਨਗਰ, 5 ਮਾਰਚ (ਸ.ਬ.) ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸਥਾਨਕ ਫੇਜ਼ 11 ਵਿੱਚ ਬੀਬੀ ਕਸ਼ਮੀਰ ਕੌਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਪੰਜਾਬ, ਜਥੇਦਾਰ ਬਲਜੀਤ ਸਿੰਘ ਕੁੰਭੜਾ ਸ਼ਹਿਰੀ ਪ੍ਰਧਾਨ ਮੁਹਾਲੀ ਅਤੇ ਹਰਮਨਪ੍ਰੀਤ ਸਿੰਘ ਪ੍ਰਿੰਸ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਰ੍ਹੇਬਾਜੀ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ਕਸ਼ਮੀਰ ਕੌਰ, ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਐਡਵੋਕੇਟ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਗਮਾਡਾ ਵਲੋਂ ਫੇਜ਼ 11 ਵਿੱਚ ਸਰਕਾਰੀ ਮਕਾਨਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਰਹਿ ਰਹੇ ਲੋਕਾਂ ਦੇ ਕਬਜੇ ਹੇਠਲੇ 42 ਐਲ ਆਈ ਜੀ ਮਕਾਨਾਂ ਨੂੰ ਖਾਲੀ ਕਰਨ ਸਬੰਧੀ ਜੋ ਨੋਟਿਸ ਦਿੱਤੇ ਹਨ, ਉਹਨਾਂ ਵਿਰੁੱਧ ਸੰਘਰਸ਼ ਵਿੱਚ ਉਹ ਇਹਨਾਂ ਮਕਾਨਾਂ ਦੇ ਵਸਨੀਕਾਂ ਨਾਲ ਖੜੇ ਹਨ| ਉਹਨਾਂ ਕਿਹਾ ਕਿ ਅੱਜ ਅਦਾਲਤ ਵਿੱਚ ਅਕਾਲੀ ਦਲ ਵਲੋਂ ਇਸ ਮਾਮਲੇ ਵਿੱਚ ਧਿਰ ਬਣਨ ਲਈ ਇਕ ਵਕੀਲ ਵੀ ਪੇਸ਼ ਹੋ ਗਿਆ ਹੈ ਅਤੇ ਇਹਨਾਂ ਪਰਿਵਾਰਾਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦਿੱਤੀ ਜਾਵੇਗੀ| ਉਹਨਾਂ ਕਿਹਾ ਕਿ ਦੰਗਾ ਪੀੜਤਾਂ ਨੂੰ ਕਿਸੇ ਵੀ ਹਾਲਤ ਵਿੱਚ ਅਕਾਲੀ ਦਲ ਵਲੋਂ ਬੇਘਰ ਨਹੀਂ ਹੋਣ ਦਿੱਤਾ ਜਾਵੇਗਾ|
ਉਹਨਾਂ ਕਿਹਾ ਕਿ ਇਹਨਾਂ ਮਕਾਨਾਂ ਵਿੱਚ ਇਹ ਵਸਨੀਕ ਪਿਛਲੇ 35 ਸਾਲਾਂ ਤੋਂ ਰਹਿ ਰਹੇ ਹਨ ਜਿਹਨਾਂ ਨੂੰ ਹੁਣ ਗਮਾਡਾ ਵਲੋਂ ਮਕਾਨ ਖਾਲੀ ਕਰਨ ਦੇ ਨੋਟਿਸ ਦਿੱਤੇ ਗਏ ਹਨ| ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਇਹਨਾਂ ਮਕਾਨਾਂ ਦੇ ਵਸਨੀਕਾਂ ਨਾਲ ਕਿਸੇ ਕਿਸਮ ਦਾ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਹਨਾਂ ਮਕਾਨਾਂ ਦੇ ਵਸਨੀਕਾਂ ਨੂੰ ਇਨਸਾਫ ਮਿਲਣ ਤਕ ਅਕਾਲੀ ਦਲ ਵਲੋਂ ਸੰਘਰਸ਼ ਕੀਤਾ ਜਾਵੇਗਾ|
ਇਸ ਮੌਕੇ ਸੋਨੀਆ ਸੰਧੂ, ਸੁਨੀਤਾ, ਸੰਤੋਸ਼ ਕੌਰ, ਦਰਸ਼ਣਾ ਰਾਣੀ, ਗੋਲਡੀ, ਹੈਪੀ, ਸਤਿਆ, ਅਮਰਜੀਤ, ਰੁਪਿੰਦਰ ਕੌਰ ਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਹਾਜਰ ਸਨ|

ਪੀੜ੍ਹਤ ਮਕਾਨ ਮਾਲਕਾਂ ਨੂੰ ਮਿਲੀ ਸਟੇਅ
ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੀੜ੍ਹਤ ਕਬਜਾਕਾਰਾਂ ਨੂੰ ਮਾਣਯੋਗ ਅਦਾਲਤ ਵਲੋਂ ਸਟੇਅ ਮਿਲ ਗਈ ਹੈ| ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਧਿਰ ਬਣਨ ਲਈ ਅੱਜ ਅਕਾਲੀ ਦਲ ਵਲੋਂ ਇਕ ਵਕੀਲ ਅਦਾਲਤ ਵਿੱਚ ਪੇਸ਼ ਹੋਇਆ ਸੀ ਅਤੇ ਹੁਣ ਮਾਣਯੋਗ ਅਦਾਲਤ ਵਲੋਂ ਇਸ ਮਾਮਲੇ ਵਿੱਚ ਸਟੇਅ ਦੇ ਦਿੱਤੀ ਗਈ ਹੈ|

Leave a Reply

Your email address will not be published. Required fields are marked *