ਦੱਖਣੀ ਅਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ

ਐਡੀਲੇਡ,12 ਜੂਨ (ਸ.ਬ.)   ਦੱਖਣੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਵਿੱਚ ਇਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ ਇਕ 21 ਸਾਲਾ ਨੌਜਵਾਨ ਦੀ ਮੌਤ ਹੋ ਗਈ| ਦਰਅਸਲ ਬੀਤੇ ਦਿਨੀਂ ਰਾਤ ਨੂੰ ਇਕ ਕਾਰ ਐਡੀਲੇਡ ਵਿੱਚ ਦਰੱਖਤ ਨਾਲ ਟਕਰਾ ਗਈ| ਹਾਦਸਾ ਇੰਨਾ ਭਿਆਨਕ ਸੀ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ| ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਅਤੇ ਕਾਰ ਵਿੱਚ ਸਵਾਰ 16 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ|
ਹਾਦਸਾ  ਦੱਖਣੀ ਆਸਟ੍ਰੇਲੀਆ ਦੇ ਬੋਲੀਵਰ ਰੋਡ ਤੇ ਵਾਪਰਿਆ| ਐਮਰਜੈਂਸੀ ਸੇਵਾ ਅਧਿਕਾਰੀਆਂ ਨੂੰ ਫੋਨ ਤੇ ਹਾਦਸੇ ਦੀ ਸੂਚਨਾ ਦਿੱਤੀ ਗਈ, ਮੌਕੇ ਤੇ ਪੁੱਜੇ ਅਧਿਕਾਰੀਆਂ ਨੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ 16 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖਮੀ ਪਈ ਸੀ| ਲੜਕੀ ਨੂੰ ਜ਼ਖਮੀ ਹਾਲਤ ਵਿੱਚ ਤੁਰੰਤ ਵੂਮੈਨ ਐਂਡ ਚਾਈਲਡ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *