ਧਰਮਗੜ੍ਹ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਰਖਿਆ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਨੇੜਲੇ ਪਿੰਡ ਧਰਮਗੜ੍ਹ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆ ਨੇ ਰਖਿਆ| ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਤਾ| ਇਸ ਮੌਕੇ ਬਾਬਾ ਦਰਸ਼ਨ ਸਿੰਘ ਰੂੜੇਕੇ ਵਾਲੇ, ਬਾਬਾ ਸੁਰਜਨ ਸਿੰਘ ਕੰਬਾਲਾ, ਜਥੇਦਾਰ ਬਲਜੀਤ ਸਿੰਘ ਕੁੰਭੜਾ ਪ੍ਰਧਾਨ ਅਕਾਲੀ ਦਲ ਸ਼ਹਿਰੀ ਮੁਹਾਲੀ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਗਿਆਨ ਸਿੰਘ, ਜਸਪਾਲ ਸਿੰਘ, ਸੁੱਚਾ ਸਿੰਘ, ਰਜਿੰਦਰ ਸਿੰਘ ਧਰਮਗੜ੍ਹ, ਪਰਮਜੀਤ ਸਿੰਘ, ਲਖਮੀਰ ਸਿੰਘ, ਮੋਹਣ ਸਿੰਘ, ਰਘਵੀਰ ਸਿੰਘ ਅਤੇ ਜਰਨੈਲ ਸਿੰਘ ਮੌਜੂਦ ਸਨ|

Leave a Reply

Your email address will not be published. Required fields are marked *