ਧਰਮ ਪ੍ਰਚਾਰ ਲਹਿਰ ਬਾਰੇ ਜੇ.ਪੀ. ਸਿੰਘ ਨੇ ਕੀਤੀ ਬਡੂੰਗਰ ਨਾਲ ਮੁਲਾਕਾਤ

ਐਸ ਏ ਐਸ ਨਗਰ, 18 ਜੁਲਾਈ (ਸ.ਬ.) ਮੁਹਾਲੀ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੀ ਚੋਣ ਲੜ ਚੁਕੇ ਸ. ਜਤਿੰਦਰਪਾਲ ਸਿੰਘ ਜੇ ਪੀ ਨੇ ਮੰਜੀ ਸਾਹਿਬ ਕੋਟਾਂ ਜਿਲਾ ਲੁਧਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਪ੍ਰਧਾਨ ਸ. ਕਿਰਪਾਲ ਸਿੰਘ ਬੰਡੂਗਰ ਨਾਲ ਮੁਲਾਕਾਤ ਕੀਤੀ ਅਤੇ ਧਰਮ ਪ੍ਰਚਾਰ ਲਹਿਰ ਬਾਰੇ ਵਿਚਾਰ ਵਟਾਂਦਰਾ  ਕੀਤਾ| ਇਸ ਬਾਰੇ ਜਾਣਕਾਰੀ ਦਿੰਦਿਆਂ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਮੌਕੇ ਸ. ਬਡੂੰਗਰ ਨੇ ਉਹਨਾਂ ਨੂੰ ਦਸਿਆ ਕਿ ਪੰਜਾਬ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਦੀ ਲੋੜ ਹੈ| ਇਸ ਧਰਮ ਪ੍ਰਚਾਰ ਲਹਿਰ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਪਰ ਗਤਕਾ ਮੁਕਾਬਲੇ  ਕਰਵਾਏ ਜਾਣਗੇ ਅਤੇ ਵੱਡੀ ਪੱਧਰ ਉੱਪਰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ| ਉਹਨਾਂ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਉਹਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ|
ਸ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸਾਹਿਬਜਾਦਾ ਅਜੀਤ ਸਿੰਘ ਨਗਰ ਇਲਾਕੇ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਵੱਡੇ ਪੱਧਰ ਤੇ ਚਲਾਇਆ ਜਾਵੇਗਾ| ਇਸ ਲਹਿਰ ਦੌਰਾਨ ਵੱਖ-ਵੱਖ ਥਾਵਾਂ ਉੱਪਰ ਵੱਡੇ ਵੱਡੇ ਸਮਾਗਮ ਕੀਤੇ ਜਾਣਗੇ ਅਤੇ ਸਿੱਖ ਨੌਜਵਾਨਾਂ ਨੂੰ ਸਿੱਖ ਰਹਿਤ ਮਰਿਆਦਾ ਬਾਰੇ ਜਾਣਕਾਰੀ ਦਿਤੀ ਜਾਵੇਗੀ|

Leave a Reply

Your email address will not be published. Required fields are marked *