ਧਾਰਮਿਕ ਸਥਾਨਾਂ ਦੀ ਸੁਰਖਿਆ ਯਕੀਨੀ ਬਣਾਈ ਜਾਵੇ : ਪੀਰ ਮੁਹੰਮਦ

ਐਸ ਏ ਐਸ ਨਗਰ, 13 ਮਾਰਚ (ਸ.ਬ.) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ੍ਰ. ਕਰਨੈਲ ਸਿੰਘ ਪੀਰਮੁਹੰਮਦ ਨੇ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਵੱਖ ਵੱਖ ਥਾਵਾਂ ਉੱਪਰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਕਮਿਸ਼ਨ ਦੇ ਚੇਅਰਮੈਨ ਰਿਟਾ ਜਸਟਿਸ ਸ੍ਰ. ਰਣਜੀਤ ਸਿੰਘ ਤੋਂੇ ਮੰਗ ਕੀਤੀ ਹੈ ਕਿ ਇਹਨਾਂ ਘਟਨਾਂਵਾਂ ਦੇ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਸਖਤ ਸਜਾਵਾਂ ਦਿੱਤੀਆਂ ਜਾਣ ਅਤੇ ਇਸਦੇ ਨਾਲ ਹੀ ਪੰਜਾਬ ਵਿੱਚ ਸਥਿਤ ਸਿੱਖ, ਹਿੰਦੂ, ਮੁਸਲਿਮ ਅਤੇ ਇਸਾਈ ਭਾਈਚਾਰੇ ਦੇ ਧਾਰਮਿਕ ਸਥਾਨਾ ਦੀ ਸੁਰਖਿਆ ਲਈ ਉਚਿਤ ਉਪਰਾਲੇ ਕੀਤੇ ਜਾਣ|
ਅੱਜ ਇਕ ਬਿਆਨ ਵਿੱਚ ਸ੍ਰ. ਪੀਰਮੁਹੰਮਦ ਨੇ ਕਿਹਾ ਕਿ ਉਹਨਾਂ ਨੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਲਈ ਅਤੇ ਧਾਰਮਿਕ ਸਥਾਨਾਂ ਦੀ ਸੁਰਖਿਆ ਲਈ ਵੱਡੀ ਗਿਣਤੀ ਧਾਰਮਿਕ ਸਥਾਨਾਂ ਉਪਰ ਸੀ ਸੀ ਟੀ ਵੀ ਕੈਮਰੇ ਲਗਾਏ ਹਨ, ਪਰ ਇਹ ਕੰਮ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਪੱਧਰ ਦਾ ਕਰਨ ਵਾਲਾ ਹੈ| ਇਸ ਲਈ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਵਿੱਚ ਸਥਿਤ ਸਾਰੇ ਹੀ ਧਾਰਮਿਕ ਸਥਾਨਾਂ ਦੀ ਸਰੱਖਿਆ ਲਈ ਉੱਥੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ|
ਉਹਨਾਂ ਕਿਹਾ ਕਿ ਹਰ ਗੁਰਦੁਆਰਾ ਹੀ ਕਿਸੇ ਨਾ ਕਿਸੇ ਕਮੇਟੀ, ਸ਼੍ਰੋਮਣੀ ਕਮੇਟੀ ਜਾਂ ਸੰਸਥਾ ਅਧੀਨ ਹੁੰਦਾ ਹੈ, ਇਸ ਲਈ ਜਿਸ ਥਾਂ ਵੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ, ਉਥੋਂ ਦੇ ਪ੍ਰਬੰਧਕਾਂ ਦੀ ਵੀ ਜਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਇਲਾਕੇ ਦੇ ਪੁਲੀਸ ਅਫਸਰਾਂ ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ|

Leave a Reply

Your email address will not be published. Required fields are marked *