ਧਾਰਮਿਕ ਸਮਾਗਮ ਦਾ ਆਯੋਜਨ ਕੀਤਾ

ਚੰਡੀਗੜ੍ਹ, 23 ਨਵੰਬਰ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 37 ਸੀ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਨਿੱਤਨੇਮ ਅਤੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਹਰਪ੍ਰੀਤ ਸਿੰਘ ਅਤੇ ਸਾਥੀਆਂ ਨੇ ਆਸਾ ਦੀ ਵਾਰ ਦਾ ਕੀਰਤਨ ਕੀਤਾ| ਇਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮਾਈ ਭਾਗੋ ਇਸਤਰੀ ਸਤਿਸੰਗ ਜਥਾ ਸੈਕਟਰ 37 ਸੀ, ਇਸਤਰੀ ਸਤਿਸੰਗ ਜਥਾ ਗੁਰਦੁਆਰਾ ਸੈਕਟਰ 37 ਸੀ, ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੈਕਟਰ 35 ਦੇ ਸਕੂਲੀ ਬੱਚਿਆਂ, ਭਾਈ ਗੁਰਜਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ, ਭਾਈ ਸੁਖਦੀਪ ਸਿੰਘ ਦਮਦਮੀ ਟਕਸਾਲ ਵਾਲੇ, ਸ ਗੁਰਨਾਮ ਸਿੰਘ ਪੰਜਾਬ ਯੂਨੀਵਰਸਿਟੀ ਵਾਲੇ, ਭਾਈ ਗੁਰਪ੍ਰੀਤ ਸਿੰਘ ਗੁਰਦੁਆਰਾ ਸੈਕਟਰ 34 ਵਾਲਿਆਂ ਨੇ ਕਥਾ, ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *