ਧਾਰਮਿਕ ਸਮਾਗਮ 29 ਅਪ੍ਰੈਲ ਨੂੰ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ, ਫੇਜ਼-4, ਸਾਹਿਬਜਾਦਾ ਅਜੀਤ ਸਿੰਘ ਨਗਰ-(ਮੁਹਾਲੀ) ਵਿਖੇ 29 ਅਪ੍ਰੈਲ ਨੂੰ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਅਵਤਾਰ ਪੁਰਬ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸ੍ਰ. ਸੁਖਦੀਪ ਸਿੰਘ ਨੇ ਦੱਸਿਆ ਕਿ ਸਵੇਰੇ 8-00 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਸ਼ਾਮ ਨੂੰ 6-00 ਵਜੇ ਤੋਂ 9-30 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਏ ਜਾਣਗੇ ਜਿਸ ਵਿੱਚ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਤੇ ਭਾਈ ਅਮਰਜੀਤ ਸਿੰਘ, ਭਾਈ ਸੰਤੋਖ ਸਿੰਘ, ਭਾਈ ਹਰਜੀਤ ਸਿੰਘ ਜੰਮੂ ਵਾਲੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰਨਗੇ, ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ| ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਵੀ ਮੌਜੂਦ ਸਨ|

Leave a Reply

Your email address will not be published. Required fields are marked *